#INDIA

ਸੁਪਰੀਮ ਕੋਰਟ ਵੱਲੋਂ ਹਿੰਦੂ ਧਰਮ ਦੀ ‘ਰੱਖਿਆ’ ਲਈ ਦਿਸ਼ਾ-ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀ ਪਟੀਸ਼ਨ ਰੱਦ

ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਭਾਰਤ ਵਿਚ ਹਿੰਦੂ ਧਰਮ ਦੀ ‘ਰੱਖਿਆ’ ਲਈ ਦਿਸ਼ਾ-ਨਿਰਦੇਸ਼ ਬਣਾਉਣ ਲਈ ਕੇਂਦਰ ਨੂੰ ਹੁਕਮ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਅਜਿਹੀ ਬੇਨਤੀ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਨਹੀਂ ਹੈ।