ਸਿਆਟਲ, 2 ਅਕਤੂਬਰ (ਪੰਜਾਬ ਮੇਲ)- ਸ਼੍ਰੀ ਸੁੱਖੀ ਬਾਠ ਜੀ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤਾ ਪ੍ਰਾਜੈਕਟ ‘ਨਵੀਆਂ ਕਲਮਾਂ, ਨਵੀਂ ਉਡਾਣ’ ਸਫਲਤਾਪੂਰਵਕ ਚੱਲ ਰਿਹਾ ਹੈ। ਦਿਨੋਂ-ਦਿਨ ਇਸ ਪ੍ਰਾਜੈਕਟ ਨਾਲ ਨਵੇਂ ਮੈਂਬਰ ਸੇਵਾ ਕਰਨ ਲਈ ਜੁੜ ਰਹੇ ਹਨ। ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਜ਼ਿਲ੍ਹਿਆਂ, ਰਾਜਸਥਾਨ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਮਹਾਰਾਸ਼ਟਰ ਅਤੇ ਭਾਰਤ ਤੋਂ ਬਾਹਰ ਪਾਕਿਸਤਾਨ, ਇਟਲੀ, ਇੰਗਲੈਂਡ, ਆਸਟਰੇਲੀਆ ਅਤੇ ਕੈਨੇਡਾ ਵਿਚ ਸਫਲਤਾਪੂਰਵਕ ਚੱਲ ਰਿਹਾ ਹੈ। ਹੁਣ ਇਹ ਪ੍ਰਾਜੈਕਟ ਅਮਰੀਕਾ ਵਿਚ ਵੀ ਸ਼ੁਰੂ ਕੀਤਾ ਗਿਆ ਹੈ। ਅਮਰੀਕਾ ਦੇ ਬਾਲ ਲੇਖਕਾਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਹੈ ਕਿ ਜੋ ਵੀ ਵਿਦਿਆਰਥੀ ਇਸ ਕਿਤਾਬ ‘ਨਵੀਆਂ ਕਲਮਾਂ, ਨਵੀਂ ਉਡਾਣ’ ਦਾ ਹਿੱਸਾ ਬਣਨਾ ਚਾਹੁੰਦਾ ਹੈ, ਉਹ ਸ਼੍ਰੀ ਬਲਿਹਾਰ ਲ੍ਹੇਲ (ਸਿਆਟਲ) ਅਮਰੀਕਾ LEHALBALIHAR@gmail.com ਜੀ ਨੂੰ +1-206-244-4663 ਇਸ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਅਤੇ ਆਪਣੀਆਂ ਲਿਖੀਆਂ ਰਚਨਾਵਾਂ ਭੇਜ ਸਕਦਾ ਹੈ। ਕਿਤਾਬ ਵਿਚ ਛੱਪਣ ਵਾਲੀਆਂ ਰਚਨਾਵਾਂ ਲਈ ਕੋਈ ਵੀ ਖਰਚਾ ਨਹੀਂ ਲਿਆ ਜਾਵੇਗਾ। ਇਹ ਸਾਰਾ ਖਰਚਾ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਕੀਤਾ ਜਾਵੇਗਾ।