ਸੁੱਖ ਧਾਲੀਵਾਲ ਵੱਲੋਂ ਭਾਰਤ ਗਏ ਕੈਨੇਡੀਅਨਾਂ ਨੂੰ ਵਾਪਸ ਪਰਤਣ ਦੀ ਅਪੀਲ

126
Share

-ਭਾਰਤ ’ਚ ਕੋਰੋਨਾ ਦੇ ਡਬਲ ਮਿਊਟੈਂਟ ਦੇ ਤੇਜ਼ੀ ਨਾਲ ਹੋ ਰਹੇ ਵਾਧੇ ’ਤੇ ਕੀਤਾ ਚਿੰਤਾ ਪ੍ਰਗਟ
ਸਰੀ, 22 ਅਪ੍ਰੈਲ (ਪੰਜਾਬ ਮੇਲ)-ਕੈਨੇਡਾ ਦੇ ਸਰੀ ਨਿਊਟਨ ਤੋਂ ਲਿਬਰਲ ਪਾਰਟੀ ਦੇ ਐੱਮ. ਪੀ. ਸੁੱਖ ਧਾਲੀਵਾਲ ਨੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਡਬਲ ਮਿਊਟੈਂਟ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ’ਤੇ ਚਿੰਤਾ ਪ੍ਰਗਟਾਉਂਦਿਆਂ ਭਾਰਤ ਗਏ ਕੈਨੇਡੀਅਨਾਂ ਨੂੰ ਜਲਦ ਕੈਨੇਡਾ ਵਾਪਸ ਪਰਤਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਟਵੀਟ ਕਰਕੇ ਉਨ੍ਹਾਂ ਕੈਨੇਡੀਅਨਾਂ ਨੂੰ ਅਪੀਲ ਕੀਤੀ ਜੋ ਇਨ੍ਹੀਂ ਦਿਨੀਂ ਭਾਰਤ ਆਏ ਹੋਏ ਹਨ। ਉਨ੍ਹਾਂ ਆਪਣੀ ਟਵੀਟ ਵਿਚ ਲਿਖਿਆ ਕਿ ਉਹ ਸਾਰੇ ਕੈਨੇਡੀਅਨ ਜੋ ਅੱਜਕੱਲ੍ਹ ਭਾਰਤ ਵਿਚ ਹਨ ਜਲਦ ਆਪਣੇ ਘਰ ਪਰਤ ਆਉਣ। ਭਾਰਤ ਵਿਚ ਕੋਰੋਨਾਵਾਇਰਸ ਦਾ ਡਬਲ ਮਿਊਟੈਂਟ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਜਿੰਨੀ ਜਲਦੀ ਹੋ ਸਕੇ ਵਾਪਸ ਪਰਤ ਆਓ।
ਉਨ੍ਹਾਂ ਦੀ ਚਿੰਤਾ ਉਨ੍ਹਾਂ ਕੈਨੇਡੀਅਨਾਂ ਭੈਣ-ਭਰਾਵਾਂ ਲਈ ਹੈ, ਜੋ ਇਸ ਵੇਲੇ ਭਾਰਤ ਵਿਚ ਹਨ। ਕਿਉਂਕਿ ਭਾਰਤ ਸਰਕਾਰ ਅਤੇ ਕੈਨੇਡਾ ਸਰਕਾਰ ਦੋਵਾਂ ਵੱਲੋਂ ਕੋਰੋਨਾ ਦੇ ਵੱਧਦੇ ਫੈਲਾਅ ਕਰਨਾ ਸਖਤੀਆਂ ਵਧਾਈਆਂ ਜਾ ਰਹੀਆਂ ਹਨ।

Share