ਸੂਬੇ ਵਿੱਚ ਖਰੀਦ ਦੇ ਬਾਰਵੇਂ ਦਿਨ 516500 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

70
Share

ਚੰਡੀਗੜ, 21 ਅਪ੍ਰੈਲ (ਪੰਜਾਬ ਮੇਲ)-  ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਬਾਰਵੇਂ ਦਿਨ 516500 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 516318  ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 182 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 516318 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 121323 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 129166 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 107478 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 63269 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 53628 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 41454 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਬਾਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  6058780 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Share