ਸੇਬੀ ਵੱਲੋਂ ਸਹਾਰਾ ਕੰਪਨੀਆਂ ਤੋਂ 62 ਹਜ਼ਾਰ ਕਰੋੜ ਦੀ ਵਸੂਲੀ ਲਈ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ

435
Share

ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਮਾਰਕੀਟ ਰੈਗੂਲੇਟਰ ਸੇਬੀ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ ਜਿਸ ਵਿਚ ਸਹਾਰਾ ਸਮੂਹ ਦੀਆਂ ਦੋ ਕੰਪਨੀਆਂ ਤੋਂ 62602.90 ਕਰੋੜ ਰੁਪਏ ਦੀ ਵਸੂਲੀ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਸੇਬੀ ਨੇ ਕਿਹਾ ਹੈ ਕਿ ਜੇ ਇਹ ਕੰਪਨੀਆਂ ਪਹਿਲਾਂ ਦੇ ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਰਕਮ ਅਦਾ ਕਰਨ ਵਿਚ ਅਸਫਲ ਰਹਿੰਦੀਆਂ ਹਨ ਤਾਂ ਸਹਾਰਾ ਸਮੂਹ ਦੇ ਮੁਖੀ ਸੁਬਰਤ ਰਾਏ ਨੂੰ ਹਿਰਾਸਤ ਵਿਚ ਲੈ ਲਿਆ ਜਾਣਾ ਚਾਹੀਦਾ ਹੈ


Share