#INDIA

ਸੈਮ ਪਿਤਰੋਦਾ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁੜ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੈਮ ਪਿਤਰੋਦਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ। ਹਾਲੀਆ ਲੋਕ ਸਭਾ ਚੋਣਾਂ ਦੌਰਾਨ ਇਕ ਵਿਵਾਦਿਤ ਪੋਸਟ ਪਾ ਕੇ ਪਾਰਟੀ ਨੇ ਪਿਤਰੋਦਾ ਨੂੰ ਇਸ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ। ਭਾਜਪਾ ਨੇ ਉਦੋਂ ਪਿਤਰੋਦਾ ਦੀ ਟਿੱਪਣੀ ਨੂੰ ‘ਨਸਲੀ’ ਕਰਾਰ ਦਿੱਤਾ ਸੀ। ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਇਕ ਬਿਆਨ ‘ਚ ਕਿਹਾ, ”ਕਾਂਗਰਸ ਪ੍ਰਧਾਨ ਨੇ ਸੈਮ ਪਿਤਰੋਦਾ ਨੂੰ ਫ਼ੌਰੀ ਤੌਰ ‘ਤੇ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਹੈ।”