13.2 C
Sacramento
Thursday, June 1, 2023
spot_img

ਸੈਲਮਾ ਵਿਖੇ 29ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਸੈਲਮਾ, 19 ਅਪ੍ਰੈਲ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਕੈਲੀਫੋਰਨੀਆ ਵਿਚ ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਸੈਲਮਾ ਦੇ ਗੁਰਦੁਆਰਾ ”ਸਿੱਖ ਸੈਂਟਰ ਆਫ ਪੈਸੀਫਿਕ ਕੌਸਟ” ਸੈਂਟਰਲ ਵੈਲੀ ਵਿਖੇ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ 29ਵਾਂ ਵਿਸ਼ਾਲ ਨਗਰ ਕੀਰਤਨ ਹੋਇਆ। ਜਿਸ ਸਮੇਂ ਸਿੱਖ ਸੰਗਤਾਂ ਅਤੇ ਰਾਗੀ-ਢਾਡੀ, ਕਥਾਵਾਚਕ, ਕੀਰਤਨੀ ਜੱਥਿਆਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਇਲਾਕੇ ਦੇ ਸੰਬੰਧਤ ਅਧਿਕਾਰੀਆਂ ਨੇ ਹਾਜ਼ਰੀ ਭਰੀ। ਸਵੇਰ ਸਮੇਂ ਗੁਰੂਘਰ ਵਿਖੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਆਦਿਕ ਤੋਂ ਇਲਾਵਾ ਇਲਾਕੇ ਦੇ ਅਧਿਕਾਰੀਆਂ ਅਤੇ ਗੁਰੂਘਰ ਮੁੱਖ ਪ੍ਰਬੰਧਕਾਂ ਨੇ ਵਿਚਾਰਾਂ ਦੀ ਸਾਂਝ ਪਾਈ।
ਨਗਰ ਕੀਰਤਨ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਅਮਰੀਕਾ ਦੇ ਰਾਸ਼ਟਰੀ ਝੰਡੇ ਅਤੇ ਕੈਲੀਫੋਰਨੀਆ ਸਟੇਟ ਦੇ ਝੰਡੇ ਮਗਰ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਜੇ ਫਲੋਟ ਮਗਰ ਅਨੇਕਾਂ ਸਿੱਖ ਧਰਮ ਨਾਲ ਸੰਬੰਧਿਤ ਝਾਕੀਆਂ ਇਕ ਨਵੇਂ ਵਸੇ ਅਮੈਰੀਕਨ ਪੰਜਾਬ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸੇ ਤਰ੍ਹਾਂ ਨਗਰ ਕੀਰਤਨ ਦੌਰਾਨ ਪ੍ਰਫੁੱਲਿਤ ਹੋਈ ਸਿੱਖੀ ਦੀ ਮੂੰਹ ਬੋਲਦੀ ਤਸਵੀਰ ਚਾਰ-ਚੁਫੇਰੇ ਲਿਸ਼ਕਦੀਆਂ ਕੇਸਰੀ ਅਤੇ ਰੰਗ-ਬਰੰਗੀਆਂ ਪੱਗਾਂ ਅਤੇ ਚੁੰਨੀਆਂ ਦੁਆਰਾ ਆਮ ਦਿਸ ਰਹੀ ਸੀ, ਜਿਸ ਵਿਚ ਬੱਚਿਆਂ, ਬਜੁਰਗਾਂ ਤੋਂ ਇਲਾਵਾ ਸਮੂਹ ਧਰਮਾਂ ਦੀਆਂ ਸੰਗਤਾਂ ਨੇ ਰਲ ਕੇ ਹਾਜ਼ਰੀ ਭਰੀ। ਹੈਲੀਕਪਟਰ ਰਾਹੀਂ ਫੁੱਲਾਂ ਦੀ ਵਰਖਾ ਹੋ ਰਹੀ ਸੀ। ਨਗਰ ਕੀਰਤਨ ਦਾ ਦ੍ਰਿਸ਼ ਬਹੁਤ ਹੀ ਅਲੌਕਿਕ ਅਤੇ ਰੂਹਾਨੀ ਭਰਿਆ ਸੀ। ਸੰਗਤਾਂ ਪਾਲਕੀ ਸਾਹਿਬ ਦੇ ਮਗਰ ਵਾਹਿਗੁਰੂ ਸਿਮਰਨ ਅਤੇ ਸ਼ਬਦ ਗਾਇਨ ਕਰਦੀਆਂ ਜਾ ਰਹੀਆਂ ਸਨ। ਇਸੇ ਦੌਰਾਨ ਸਥਾਨਕ ਪੰਜਾਬੀ ਸਕੂਲ ਅਤੇ ਹੋਰ ਇਲਾਕੇ ਦੇ ਪੰਜਾਬੀ ਸਕੂਲਾਂ ਦੇ ਬੱਚੇ ਆਪਣੇ ਫਲੋਟਾਂ ਰਾਹੀਂ ਅਮਰੀਕਨ ਲੋਕਾਂ ਨਾਲ ਇਤਿਹਾਸਕ ਜਾਣਕਾਰੀ ਸਾਂਝੀ ਕਰ ਰਹੇ ਸਨ। ਇਸ ਨਗਰ ਕੀਰਤਨ ‘ਚ ਵੱਖ-ਵੱਖ ਸੁਆਦਿਸ਼ਟ ਖਾਣੇ ਦੇ ਸਟਾਲ ਲੱਗੇ ਹੋਏ ਸਨ, ਜਿਨ੍ਹਾਂ ਦਾ ਸੰਗਤਾਂ ਨੇ ਖੂਬ ਅਨੰਦ ਮਾਣਿਆ। ਗੁਰੂਘਰ ਅੰਦਰ ”ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ” ਅਤੇ ਹੋਰ ਅਨੇਕਾਂ ਬੂਥ ਲੱਗੇ ਹੋਏ ਸਨ। ਇਸ ਤੋਂ ਇਲਾਵਾ ਵਸਤਾਂ ਅਤੇ ਰਸਤਾ ਦੀਆਂ ਦੁਕਾਨਾਂ ਵੀ ਭਾਰਤੀ ਮੇਲੇ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸ ਸਮੁੱਚੇ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇ ਭਾਰੀ ਇਕੱਠ ਨੇ ਆਪਣੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਹਾਜ਼ਰੀਆਂ ਭਰੀਆਂ। ਨਗਰ ਕੀਰਤਨ ਦੌਰਾਨ ਸੁਰੱਖਿਆ ਦੇ ਪ੍ਰਬੰਧ ਬਹੁਤ ਵਧੀਆ ਅਤੇ ਮਜ਼ਬੂਤ ਕੀਤੇ ਗਏ ਸਨ। ਇਸ ਤੋਂ ਇਲਾਵਾ ਇਲਾਕੇ ਭਰ ਦੇ ਗੁਰੂਘਰ ਅਤੇ ਸੰਗਤਾਂ ਵਧਾਈ ਦੇ ਪਾਤਰ ਹਨ, ਜਿਨ੍ਹਾਂ ਸਭ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਯਾਦਗਾਰੀ ਹੋ ਨਿਬੜਿਆ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles