ਸੋਨੀਆ ਗਾਂਧੀ ਵੱਲੋਂ ਕਾਂਗਰਸ ਸੰਸਦੀ ਰਣਨੀਤੀ ਕਮੇਟੀ ਦੀ ਮੀਟਿੰਗ ਐਤਵਾਰ ਨੂੰ

255
Share

-ਕਾਂਗਰਸ ਵਰਕਿੰਗ ਕਮੇਟੀ ਦੀ ਐਤਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਕਾਂਗਰਸ ਪ੍ਰਧਾਨ ਵੱਲੋਂ ਅਸਤੀਫਾ ਦੇਣ ਦੀਆਂ ਰਿਪੋਰਟਾਂ ਨੂੰ ਪਾਰਟੀ ਵੱਲੋਂ ਖਾਰਜ
ਨਵੀਂ ਦਿੱਲੀ, 12 ਮਾਰਚ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਲਕੇ ਐਤਵਾਰ ਨੂੰ ਆਪਣੀ 10 ਜਨਪਥ ਰਿਹਾਇਸ਼ ’ਤੇ ਪਾਰਟੀ ਦੀ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਸੱਦੀ ਹੈ। ਬਜਟ ਸੈਸ਼ਨ ਦਾ ਦੂਜਾ ਅੱਧ 14 ਮਾਰਚ ਤੋਂ ਸ਼ੁਰੂ ਹੋਵੇਗਾ ਤੇ 8 ਅਪ੍ਰੈਲ ਤੱਕ ਚੱਲੇਗਾ। ਸੰਸਦੀ ਇਜਲਾਸ ਦੌਰਾਨ ਦੋਵਾਂ ਸਦਨਾਂ ਦੀ ਨਾਲੋ-ਨਾਲ 19 ਬੈਠਕਾਂ ਹੋਣਗੀਆਂ। ਇਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਇਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਚਾਰ ਰਾਜਾਂ ਦੀਆਂ ਅਸੈਂਬਲੀ ਚੋਣਾਂ ਵਿਚ ਮਿਲੀ ਨਮੋਸ਼ੀਜਨਕ ਹਾਰ ਮਗਰੋਂ ਸੋਨੀਆ ਗਾਂਧੀ ਭਲਕੇ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ। ਸੁਰਜੇਵਾਲਾ ਨੇ ਕਿਹਾ ਕਿ ਇਕ ਟੀ.ਵੀ. ਚੈਨਲ ’ਤੇ ਕਥਿਤ ਅਸਤੀਫ਼ੇ ਨੂੰ ਲੈ ਕੇ ਚੱਲ ਰਹੀ ਸਟੋਰੀ ਪੂਰੀ ਤਰ੍ਹਾਂ ਗ਼ਲਤ ਹੈ।

Share