ਸੋਸ਼ਲ ਮੀਡੀਆ ‘ਤੇ ਉੱਡਣੇ ਸਿੱਖ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਤੇਜ਼ੀ ਨਾਲ ਹੋ ਰਹੀ ਵਾਇਰਲ, ਜਾਣੋ ਕੀ ਹੈ ਸੱਚ?

128
Share

ਚੰਡੀਗੜ੍ਹ, 5 ਜੂਨ (ਪੰਜਾਬ ਮੇਲ)- ਇੱਥੇ ਪੀ. ਜੀ. ਆਈ. ‘ਚ ਦਾਖ਼ਲ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ਦੀ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਲੋਕ ਇਸ ਖ਼ਬਰ ਨੂੰ ਸਾਂਝਾ ਕਰਦੇ ਹੋਏ ਅਤੇ ਦੁੱਖ ਪ੍ਰਗਟ ਕਰ ਰਹੇ ਹਨ। ਲੋਕਾਂ ਵੱਲੋਂ ਮਿਲਖਾ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਨਾ ਤਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਹਮਣੇ ਆਈ ਹੈ ਅਤੇ ਨਾ ਹੀ ਪੀ. ਜੀ. ਆਈ. ਵੱਲੋਂ ਕੋਈ ਅਜਿਹਾ ਬਿਆਨ ਸਾਹਮਣੇ ਆਇਆ ਹੈ। ਪੀ. ਜੀ. ਆਈ. ਵੱਲੋਂ ਕਿਹਾ ਗਿਆ ਹੈ ਕਿ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਬੇ-ਬੁਨਿਆਦ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪੁਸ਼ਟੀ ਦੇ ਅਜਿਹੀਆਂ ਖ਼ਬਰਾਂ ਸਾਂਝੀਆਂ ਨਹੀਂ ਕਰਨੀਆਂ ਚਾਹੀਦੀਆਂ ਹਨ। ਪੀ. ਜੀ. ਆਈ. ਨੇ ਮਿਲਖਾ ਸਿੰਘ ਦੀ ਮੌਤ ਦੀਆਂ ਸਭ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਮਿਲਖਾ ਸਿੰਘ ਬਿਲਕੁਲ ਸਿਹਤਮੰਦ ਹਨ ਅਤੇ ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਕੋਵਿਡ ਵਾਰਡ ‘ਚ ਇਲਾਜ ਚੱਲ ਰਿਹਾ ਹੈ।


Share