#INDIA

ਸ੍ਰੀਨਗਰ ‘ਚ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਗੱਡੀ ਹਾਦਸੇ ਦਾ ਸ਼ਿਕਾਰ

ਸ੍ਰੀਨਗਰ, 11 ਜਨਵਰੀ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੰਗਮ ਵਿਖੇ ਅੱਜ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੀ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਦੀ ਗੱਡੀ ਸੰਗਮ ਵਿਖੇ ਕਾਰ ਨਾਲ ਟਕਰਾ ਗਈ। ਮੁਫਤੀ, ਜੋ ਅੱਗ ਦੀ ਘਟਨਾ ਦੇ ਪੀੜਤਾਂ ਨੂੰ ਮਿਲਣ ਖਾਨਾਬਲ ਜਾ ਰਹੀ ਸੀ, ਨੂੰ ਕੋਈ ਸੱਟ ਨਹੀਂ ਲੱਗੀ। ਹਾਲਾਂਕਿ, ਉਨ੍ਹਾਂ ਦੀ ਨਿੱਜੀ ਸੁਰੱਖਿਆ ਵਿਚ ਪੁਲਿਸ ਅਧਿਕਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ। ਪੀ.ਡੀ.ਪੀ. ਪ੍ਰਧਾਨ ਨੇ ਹਾਦਸੇ ਬਾਅਦ ਵੀ ਆਪਣੀ ਯਾਤਰਾ ਜਾਰੀ ਰੱਖੀ।