#PUNJAB

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪੋ ਆਪਣਾ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਦੱਸ ਦੇਈਏ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਜਿਸ ਤੋਂ ਬਾਅਦ ਬੀਤੇ ਦਿਨਾਂ ਤੋਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਆਪਣੇ ਸਪੱਸ਼ਟੀਕਰਨ ਸੌਂਪੇ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਪਿਛਲੇ ਦਿਨੀਂ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।