ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀਆਂ ਰੌਣਕਾਂ ਸ਼ੁਰੂ

159
Share

ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਪੰਜਾਬ ਮੇਲ)- 17 ਤੋਂ 19 ਮਾਰਚ ਤੱਕ ਖਾਲਸੇ ਦੀ ਜਨਮ-ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਕੌਮੀ ਤਿਉਹਾਰ ਹੋਲਾ-ਮਹੱਲਾ ਨੂੰ ਲੈ ਕੇ ਗੁਰੂ ਨਗਰੀ ਵਿਖੇ ਅਗਾਊਂ ਹੀ ਰੌਣਕਾਂ ਸ਼ੁਰੂ ਹੋ ਗਈਆਂ ਹਨ। ਬੀਤੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਦੇਸ਼ਾਂ-ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਿਆ। ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਬੀਤੇ ਦਿਨ ਸਵੇਰ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ, ਗੁਰਦੁਆਰਾ ਕਿਲ੍ਹਾ ਫਤਹਿਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚੀਆਂ ਹੋਈਆਂ ਸਨ।  ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲ ਲਗਾਤਾਰ ਕੋਵਿਡ ਕਾਰਨ ਹੋਲਾ-ਮਹੱਲਾ ਮੌਕੇ ਸੰਗਤਾਂ ਦੀ ਆਮਦ ਭਾਵੇਂ ਘੱਟ ਰਹੀ ਪਰ ਇਸ ਵਾਰ ਲੱਖਾਂ ਦੀ ਗਿਣਤੀ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਆਸ ਹੈ, ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।


Share