#PUNJAB

ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ‘ਚ ਹਿੱਸਾ ਲੈਣ ਲਈ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 962 ਵੀਜ਼ੇ ਜਾਰੀ

-ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ‘ਤੇ ਪਾਕਿਸਤਾਨ ਜਾਣਗੇ ਸਿੱਖ ਸ਼ਰਧਾਲੂ
ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)-ਪਾਕਿਸਤਾਨ ਹਾਈ ਕਮਿਸ਼ਨ ਨੇ ਮੁਲਕ ਵਿਚ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸਾਲਾਨਾ ਸਮਾਗਮ ‘ਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 962 ਵੀਜ਼ੇ ਜਾਰੀ ਕੀਤੇ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ 8 ਤੋਂ 17 ਜੂਨ ਦਰਮਿਆਨ ਹੋਣ ਵਾਲੇ ਪ੍ਰੋਗਰਾਮ ਲਈ 962 ਵੀਜ਼ੇ ਦਿੱਤੇ ਹਨ। ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਕਾਰਨ ਮਿਤੀਆਂ ਦੇ ਮੇਲ ਨਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਨਾ ਤਾਂ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਮੰਗੇ ਗਏ ਸਨ ਅਤੇ ਨਾ ਹੀ ਪਾਕਿਸਤਾਨੀ ਦੂਤਾਵਾਸ ਨੂੰ ਜਥਾ ਭੇਜਣ ਵਾਸਤੇ ਵੀਜ਼ਾ ਦੇਣ ਲਈ ਕੋਈ ਬੇਨਤੀ ਭੇਜੀ ਗਈ ਹੈ।