ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ

408
Share

ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)- ਬਿਹਾਰ ਦੀ ਰਾਜਧਾਨੀ ਪਟਨਾ ’ਚ ਸਥਿਤ ਤਖ਼ਤ ਪਟਨਾ ਸਾਹਿਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੂਰ-ਦੁਰਾਡਿਓਂ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੇ ਤਖ਼ਤ ’ਤੇ ਮੱਥਾ ਟੇਕਿਆ। ਇਸ ਮੌਕੇ ਰਾਜ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਪੁੱਜੇ। ਉਨ੍ਹਾਂ ਲੰਗਰ ਛਕਿਆ ਤੇ ਤਖ਼ਤ ’ਤੇ ਮੱਥਾ ਵੀ ਟੇਕਿਆ। ਇਸ ਦੇ ਨਾਲ ਹੀ ਪੰਜਾਬ, ਦੇਸ਼ ਤੇ ਵਿਦੇਸ਼ ਵਿਚ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ।

Share