13.7 C
Sacramento
Monday, September 25, 2023
spot_img

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰਿੰਟਿੰਗ ਪ੍ਰੈੱਸ ਲਗਾਉਣ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸ਼ਹਿਰ ਟਰੇਸੀ ‘ਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਪਣੀ ਪ੍ਰਿੰਟਿੰਗ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਛੇਤੀ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੈਲੀਫੋਰਨੀਆ ਦੇ ਸ਼ਹਿਰ ਟਰੇਸੀ ‘ਚ ਆਪਣੀ ਪ੍ਰੀਟਿੰਗ ਪ੍ਰੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸੰਸਥਾ ਦੇ ਬਾਨੀ ਸਿੱਖ ਵਿਦਵਾਨ ਗਿਆਨ ਸਿੰਘ ਸੰਧੂ ਕੈਨੇਡਾ, ਸਰਪ੍ਰਸਤ ਕਰਨੈਲ ਸਿੰਘ ਸੰਧੂ ਅਮਰੀਕਾ ਅਤੇ ਫਾਊਂਡੇਸ਼ਨ ਦੇ ਪੰਜਾਬ ਪ੍ਰਤੀਨਿਧ ਲਖਵਿੰਦਰ ਸਿੰਘ ਕਾਹਨਕੇ ਨੇ ਇਹ ਪੇਸ਼ਕਸ਼ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਵੇਖਦਿਆਂ ਪ੍ਰਿਟਿੰਗ ਪ੍ਰੈੱਸ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੇ ਟਰੇਸੀ ‘ਚ ਸਥਾਪਤ ਕੀਤਾ ਜਾਣ ਵਾਲਾ ਸ਼੍ਰੋਮਣੀ ਕਮੇਟੀ ਦਾ ਇਹ ਕੇਂਦਰ ਸਿਰਫ ਪਾਵਨ ਸਰੂਪਾਂ ਦੀ ਛਪਾਈ ਹੀ ਨਹੀਂ ਕਰੇਗਾ, ਬਲਕਿ ਇਹ ਅਮਰੀਕਾ ਕੈਨੇਡਾ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਵੀ ਕਰੇਗਾ। ਇਹ ਕੇਂਦਰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ‘ਚ ਕਾਰਜਸ਼ੀਲ ਹੋਵੇਗਾ, ਜਿਸ ਦੀ ਸੇਵਾ ਗਿਆਨ ਸਿੰਘ ਸੰਧੂ, ਕਰਨੈਲ ਸਿੰਘ ਸੰਧੂ, ਸਤਨਾਮ ਸਿੰਘ ਸੰਧੂ ਅਤੇ ਇਕਬਾਲ ਸਿੰਘ ਸੰਧੂ ਵੱਲੋਂ ਕਰਵਾਈ ਜਾਵੇਗੀ। ਜਦਕਿ ਪੰਜਾਬ ‘ਚ ਸੰਸਥਾ ਨਾਲ ਇਸ ਦੇ ਤਾਲਮੇਲ ਲਈ ਫਾਊਂਡੇਸ਼ਨ ਦੇ ਨੁਮਾਇੰਦੇ ਲਖਵਿੰਦਰ ਸਿੰਘ ਕਾਹਨੇਕੇ ਸੇਵਾਵਾਂ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮੁੱਚੇ ਪ੍ਰਾਜੈਕਟ ਦੀ ਰੂਪ-ਰੇਖਾ ਤੈਅ ਕਰਨ ਅਤੇ ਹੋਰ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ‘ਚ ਉਨ੍ਹਾਂ ਸਮੇਤ ਮੈਂਬਰ ਅਤੇ ਅਧਿਕਾਰੀ ਸ਼ਾਮਲ ਹੋਣਗੇ। ਸ਼੍ਰੀ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਯੂਬਾ ਸਿਟੀ ‘ਚ ਵੀ ਜਾਵੇਗਾ, ਜਿਥੇ ਪਹਿਲਾਂ ਤੋਂ ਹੀ ਧਰਮ ਪ੍ਰਚਾਰ ਕੇਂਦਰ ਸਥਾਪਤ ਕੀਤੇ ਜਾਣ ਦੀ ਕਾਰਵਾਈ ਚੱਲ ਰਹੀ ਹੈ।

Related Articles

Stay Connected

0FansLike
3,870FollowersFollow
21,200SubscribersSubscribe
- Advertisement -spot_img

Latest Articles