#INDIA

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਾਸੀਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਨਵੀਂ ਦਿੱਲੀ,  27 ਨਵੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ  ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ।’ ਉਨ੍ਹਾਂ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ, ਜਿਸ ਨਾਲ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹਿਲੇ ਸਿੱਖ ਗੁਰੂ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।