ਸ੍ਰੀ ਗੁਰੂ ਸਿੰਘ ਸਭਾ ਸਰੀ ਦੇ ਖ਼ਜ਼ਾਨਚੀ ਗੁਰਮੇਲ ਸਿੰਘ ਸ਼ੇਰਗਿੱਲ ਨਹੀਂ ਰਹੇ

53
Share

ਸਰੀ, 10 ਜੂਨ (ਹਰਦਮ ਮਾਨ/ਪੰਜਾਬ ਮੇਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੇ ਖਜ਼ਾਨਚੀ ਗੁਰਮੇਲ ਸਿੰਘ ਸ਼ੇਰਗਿੱਲ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। 75 ਸਾਲਾ ਗੁਰਮੇਲ ਸਿੰਘ ਸ਼ੇਰਗਿੱਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਤੌਰ ਇੰਜਨੀਅਰ ਸੇਵਾ ਕੀਤੀ ਅਤੇ ਬਾਅਦ ਵਿਚ ਕੈਨੇਡਾ ਆ ਕੇ ਵੀ ਆਪਣੀਆਂ ਸਰਗਰਮੀਆਂ ਜਾਰੀ ਰੱਖੀਆਂ। ਉਹ ਪੰਜਾਬ ਤੋਂ ਜ਼ਿਲਾ ਕਪੂਰਥਲਾ ਚ ਪੈਂਦੇ ਫਗਵਾੜਾ ਨੇੜਲੇ ਪਿੰਡ ਨੰਗਲ ਨਾਲ ਸਬੰਧਤ ਸਨ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਵਿਚ ਪਰਮਿੰਦਰ ਸਿੰਘ ਸ਼ੇਰਗਿੱਲ ਨਾਲ 98141-72476 ‘ਤੇ ਅਤੇ ਕੈਨੇਡਾ ਵਿੱਚ ਕਮਲਜੀਤ ਸਿੰਘ ਸ਼ੇਰਗਿੱਲ ਨਾਲ 604-729-0016 ‘ਤੇ ਅਤੇ ਮਹਿੰਦਰ ਸਿੰਘ ਸ਼ੇਰਗਿੱਲ ਨਾਲ 604-825-3547 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


Share