ਸ੍ਰੀ ਦਰਬਾਰ ਸਾਹਿਬ ਵਿਖੇ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਹੋਏ ਨਤਮਸਤਕ

526
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਟੋਕੀਓ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੁਰਸ਼ ਹਾਕੀ ਖਿਡਾਰੀ।
Share

-ਐੱਸ.ਜੀ.ਪੀ.ਸੀ. ਵੱਲੋਂ ਖਿਡਾਰੀਆਂ ਨੂੰ ਸੌਂਪਿਆ ਗਿਆ 1 ਕਰੋੜ ਰੁਪਏ ਦਾ ਚੈੱਕ
ਅੰਮਿ੍ਰਤਸਰ, 11 ਅਗਸਤ (ਪੰਜਾਬ ਮੇਲ)- ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ’ਤੇ ਭਰਵਾਂ ਸਵਾਗਤ ਕੀਤਾ ਗਿਆ। ਅੰਮਿ੍ਰਤਸਰ ਏਅਰਪੋਰਟ ’ਤੇ ਪੁੱਜੇ ਖਿਡਾਰੀਆਂ ਵਿਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕਿ੍ਰਸਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਸ਼ਾਮਲ ਸਨ। ਇਨ੍ਹਾਂ ਸਾਰੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਏਅਰਪੋਰਟ ਪੁੱਜੇ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ।
ਏਅਰਪੋਰਟ ’ਤੇ ਡੀ.ਸੀ. ਖੈਰਾ ਨੇ ਸਾਰੇ ਖਿਡਾਰੀਆਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਖਿਡਾਰੀ ਅੰਮਿ੍ਰਤਸਰ ਏਅਰਪੋਰਟ ਤੋਂ ਸ੍ਰੀ ਦਰਬਾਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਵਾਹਿਗੁਰੂ ਤੋਂ ਆਸ਼ੀਰਵਾਦ ਲਿਆ।
ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਦੇ ਹੋਏ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਅਤੇ ਕਮੇਟੀ ਮੈਂਬਰ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਨੂੰ ਸਨਮਾਨਿਤ ਕੀਤਾ। ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ ’ਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਨੇ ਖਿਡਾਰੀਆਂ ਦੇ ਅੰਮਿ੍ਰਤਸਰ ਪਹੁੰਚਣ ’ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।


Share