26.9 C
Sacramento
Sunday, September 24, 2023
spot_img

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਲੀਫੋਰਨੀਆਂ ‘ਚ ਅਚਾਨਕ ਮੌਤ

ਸ਼੍ਰੀ ਮੁਕਤਸਰ ਸਾਹਿਬ/ਕੈਲੀਫੋਰਨੀਆਂ,  2 ਸਤੰਬਰ (ਪੰਜਾਬ ਮੇਲ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦੀਆ ਤੋਂ ਅਮਰੀਕਾ ਦੇ ਕੈਲੀਫੋਰਨੀਆਂ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿਚ 35 ਲੱਖ ਲਾ ਕੇ ਘਰ ਦੇ ਆਰਥਿਕ ਹਾਲਾਤ ਠੀਕ ਕਰਨ ਗਿਆ ਸੀ। ਰਾਤ ਲਗਭਗ 12 ਵਜੇ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਗੁਰਭੇਜ ਨੂੰ ਅਚਾਨਕ ਤੇਜ਼ ਦਰਦ ਹੋਇਆ ਅਤੇ ਉਸਨੂੰ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।  ਗੁਰਭੇਜ ਨੇ ਰੱਖੜੀ ਬਾਰੇ ਭੈਣਾਂ ਨਾਲ ਗੱਲਬਾਤ ਕੀਤੀ ਸੀ ਅਤੇ ਉਹ ਕਹਿ ਰਿਹਾ ਸੀ ਕਿ ਜਲਦ ਹੀ ਘਰ ਆਵੇਗਾ ਪਰ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਨਹੀਂ ਸੀ। ਪਰਿਵਾਰ ਹੁਣ ਆਪਣੇ ਨੌਜਵਾਨ ਪੁੱਤ ਦੀ ਲਾਸ਼ ਦੀ ਉਡੀਕ ਕਰ ਰਿਹਾ ਹੈ। ਨੌਜਵਾਨ ਗੁਰਭੇਜ ਸਿੰਘ ਦੀ ਮੌਤ ਤੋਂ ਬਾਅਦ ਉਸ ਦੀਆਂ ਦੋ ਭੈਣਾਂ ਭਰਾ ਅਤੇ ਮਾਂ-ਪਿਉ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਦਕਿ ਪਿੰਡ ਵਿਚ ਸੋਗ ਦੀ ਲਹਿਰ ਹੈ।

Related Articles

Stay Connected

0FansLike
3,870FollowersFollow
21,200SubscribersSubscribe
- Advertisement -spot_img

Latest Articles