#AMERICA

ਸੰਗਤਾਂ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਇੱਕ ਜੁੱਟ ਹੋਣ: ਲੌਂਗੋਵਾਲ

ਗੁਰਦੁਆਰਾ ਸੰਤ ਸਾਗਰ ਸੈਕਰਾਮੈਂਟੋ ਵਿੱਚ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਸੈਕਰਾਮੈਂਟੋ, 22 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਗੁਰਦੁਆਰਾ ਸੰਤ ਸਾਗਰ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਬਲਜਿੰਦਰ ਸਿੰਘ ਹਜੂਰੀ ਰਾਗੀ , ਗੁਰਦੁਆਰਾ ਸਾਹਿਬ ਮੁੱਖ ਸੰਚਾਲਕ ਬਾਬਾ ਸੱਜਣ ਸਿੰਘ ਨਿਊਯੋਰਕ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜਿਥੇ ਮੀਰੀ-ਪੀਰੀ ਦਾ ਸਿਧਾਂਤ ਬਖਸ਼ਿਆ ਉਥੇ ਕੌਮ ਦੀ ਅਗਵਾਈ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਿਰਜਣਾ ਕੀਤੀ,, ਜੋ ਅੱਜ ਵੀ ਸਾਡੀ ਅਗਵਾਈ ਕਰ ਰਿਹਾ ਹੈ ।ਉਹਨਾਂ ਸੰਗਤਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਇੱਕ ਜੁੱਟ ਹੋਣ ਦੀ ਅਪੀਲ ਵੀ ਕੀਤੀ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ੀ ਸਿੱਖਾਂ ਨਾਲ ਤਾਲਮੇਲ ਵਧਾਉਣ ਲਈ ਇਹਨਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ । ਸਮਾਗਮ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਸਕੱਤਰ ਡਾਕਟਰ ਪਰਮਜੀਤ ਸਿੰਘ ਸਰੋਆ ਨੇ ਵੀ ਸੰਬੋਧਨ ਕੀਤਾ। ਉਹਨਾਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇਸ ਨੂੰ ਮਜ਼ਬੂਤ ਕਰਨ ਦੀ ਲੋੜ ਤੇ ਜੋਰ ਦਿੱਤਾ। ਭਾਈ ਉਪਕਾਰ ਸਿੰਘ ਅਤੇ ਰਾਗੀ ਬਲਵਿੰਦਰ ਸਿੰਘ ਨੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਸਿੱਧ ਪ੍ਰਚਾਰਕ ਅਤੇ ਪ੍ਰਬੰਧਕ ਨਰਿੰਦਰਪਾਲ ਸਿੰਘ ਹੁੰਦਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਡਾਕਟਰ ਪਰਮਜੀਤ ਸਿੰਘ ਸਰੋਆ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ।

Leave a comment