ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਭਗਵੰਤ ਮਾਨ

226
Share

ਸੰਗਰੂਰ,  20 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਬਾਰੇ ‘ਆਪ’ ਵੱਲੋਂ ਵੀਰਵਾਰ ਨੂੰ ਰਸਮੀ ਐਲਾਨ ਕੀਤਾ ਗਿਆ।

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਚੋਣਾਂ ਵਿੱਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਇਸ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਹਲਕੇ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਲਈ ਪੰਜਾਬ ਦੇ ਲੋਕਾਂ ਦੀ ਰਾਏ ਲਈ ਸੀ। ਇਸ ਲਈ ਇੱਕ ਫ਼ੋਨ ਨੰਬਰ ਜਾਰੀ ਕੀਤਾ ਗਿਆ ਸੀ। ਪਾਰਟੀ ਨੇ ਇਸ ਮੁਹਿੰਮ ਦਾ ਨਾਂ ‘ਜਨਤਾ ਚੁਣੇਗੀ ਆਪਣਾ ਮੁੱਖ ਮੰਤਰੀ’ ਰੱਖਿਆ ਸੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ 4 ਦਿਨਾਂ ਦੇ ਅੰਦਰ 22 ਲੱਖ ਲੋਕਾਂ ਨੇ ਫੋਨ ਕਾਲ, ਮੈਸੇਜ ਅਤੇ ਵਟਸਐਪ ਰਾਹੀਂ ਪਾਰਟੀ ਨੂੰ ਆਪਣੀ ਰਾਏ ਦਿੱਤੀ ਹੈ। ‘ਆਪ’ ਦਾ ਦਾਅਵਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਰੂਪ ‘ਚ ਦੇਖਣਾ ਚਾਹੁੰਦੇ ਹਨ। ਇਸੇ ਲਈ ਪਾਰਟੀ ਨੇ ਮਾਨ ਨੂੰ ਸੀਐਮ ਦਾ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ।


Share