-11 ਦਸੰਬਰ ਨੂੰ ਅਹੁਦਾ ਸੰਭਾਲਣਗੇ
ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਮਾਲੀਆ ਸਕੱਤਰ ਸੰਜੇ ਮਲਹੋਤਰਾ ਨੂੰ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦਾ ਨਵਾਂ ਗਵਰਨਰ ਨਿਯੁਕਤ ਕੀਤਾ ਹੈ। ਉਹ ਮੌਜੂਦਾ ਗਵਰਨਰ ਸ਼ਕਤੀਕਾਂਤ ਦਾਸ ਦੇ ਸੇਵਾਮੁਕਤ ਹੋਣ ਤੋਂ ਬਾਅਦ 11 ਦਸੰਬਰ ਨੂੰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਸ਼ਕਤੀਕਾਂਤ 6 ਸਾਲ ਆਰ.ਬੀ.ਆਈ. ਦੇ ਗਵਰਨਰ ਰਹੇ ਹਨ, ਜੋ ਕਿਸੇ RBI ਦੇ ਗਵਰਨਰ ਦਾ ਸਭ ਤੋਂ ਵੱਡਾ ਕਾਰਜਕਾਲ ਹੈ। ਉਨ੍ਹਾਂ ਨੂੰ 12 ਦਸੰਬਰ 2018 ਵਿਚ ਆਰ.ਬੀ.ਆਈ. ਦਾ ਗਵਰਨਰ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਲਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਅਹੁਦੇ ਦੀ ਮਿਆਦ ਮੁੜ ਤਿੰਨ ਸਾਲ ਵਧਾਈ ਗਈ।
ਦੂਜੇ ਪਾਸੇ ਸੰਜੇ ਮਲਹੋਤਰਾ ਰਾਜਸਥਾਨ ਕੇਡਰ ਦੇ 1990 ਬੈਚ ਦੇ I.A.S. ਅਧਿਕਾਰੀ ਹਨ। ਉਨ੍ਹਾਂ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਕਾਨਪੁਰ ਤੋਂ ਕੰਪਿਊਟਰ ਸਾਇੰਸ ਵਿਚ ਇੰਜੀਨੀਅਰਿੰਗ ‘ਚ ਗ੍ਰੈਜੂਏਸ਼ਨ ਕੀਤੀ ਅਤੇ ਪ੍ਰਿੰਸਟਨ ਯੂਨੀਵਰਸਿਟੀ America ਤੋਂ ਪਬਲਿਕ ਪਾਲਿਸੀ ਵਿਚ ਮਾਸਟਰ ਡਿਗਰੀ ਕੀਤੀ। ਉਨ੍ਹਾਂ 33 ਸਾਲਾਂ ਤੋਂ ਕਰੀਅਰ ਵਿਚ ਬਿਜਲੀ, ਵਿੱਤ ਅਤੇ ਟੈਕਸ, ਸੂਚਨਾ ਤਕਨਾਲੋਜੀ, ਖਾਣਾਂ ਆਦਿ ਸਮੇਤ ਕਈ ਖੇਤਰਾਂ ਵਿਚ ਕੰਮ ਕੀਤਾ ਹੈ।