ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਓਬਰਾਏ ਵਲੋਂ ਖ਼ਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਸੰਨੀ ਓਬਰਾਏ ਵਿਵੇਕ ਸਦਨ ਸਕੂਲ ਆਫ ਯੂਨੀਵਰਸਿਟੀ ਦਾ ਸੁਫਨਾ ਲਿਆ ਹੈ, ਜੋ ਆਉਣ ਵਾਲੇ ਤਿੰਨ ਸਾਲਾਂ ਵਿਚ ਸੰਪੂਰਨ ਯੂਨੀਵਰਸਿਟੀ ਦਾ ਰੂਪ ਧਾਰਨ ਕਰ ਲਵੇਗੀ। ਇਸ ਵਿਚ ਵਿਦਿਆਰਥੀ ਬਿਨਾਂ ਫੀਸ ਪੜ੍ਹਾਈ ਕਰਨਗੇ, ਜਿਸ ਦਾ ਰਸਮੀ ਉਦਘਾਟਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸੰਤ ਬਾਬਾ ਸੁੱਚਾ ਸਿੰਘ ਜੀ, ਸੰਤ ਬਾਬਾ ਗੁਰਦੇਵ ਸਿੰਘ ਜੀ, ਸਤਨਾਮ ਸਿੰਘ ਜੀ ਵੱਲੋਂ ਨਵੀਂ ਬਿਲਡਿੰਗ ਬਣਾਉਣ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਟੱਕ ਲਾ ਕੇ ਬਕਾਇਦਾ ਉਦਘਾਟਨ ਕਰ ਦਿੱਤਾ ਗਿਆ ਹੈ।
ਡਾਕਟਰ ਐੱਸ.ਪੀ. ਸਿੰਘ ਓਬਰਾਏ ਮੁਤਾਬਕ ਇਸ ਦੇ ਮੁਕੰਮਲ ਹੋਣ ਉਪਰੰਤ ਇਸ ਵਿਚ ਵਿਦਿਆਰਥੀ ਮੁਫ਼ਤ ਪੜ੍ਹਾਈ ਕਰਨਗੇ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ।
ਸੰਨੀ ਓਬਰਾਏ ਵਿਵੇਕ ਸਦਨ ਸਕੂਲ ਆਫ ਯੂਨੀਵਰਸਿਟੀ ਦੇਵੇਗੀ ਮੁਫ਼ਤ ਵਿੱਦਿਆ : ਡਾਕਟਰ ਓਬਰਾਏ
