#PUNJAB

ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਵਰਦਾਨ : ਡਾਕਟਰ ਇੰਦਰਜੀਤ ਕੌਰ ਗਿੱਲ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕਪਿਊਟਰ) ਖੋਲ੍ਹੇ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਕਟਰ ਇੰਦਰਜੀਤ ਕੌਰ ਗਿੱਲ (ਰਿਟਾਇਰਡ ਡੀ.ਈ.ਉ.) ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਿਛਲੇ 6 ਸਾਲਾਂ ਤੋਂ ਅਜਿਹੇ ਮੁਫ਼ਤ 7 ਸਿਖਲਾਈ ਸੈਂਟਰ ਚੱਲ ਰਹੇ ਹਨ। ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਅਤੇ ਗੁਰੂ ਦੁਆਰਾ ਨਾਨਕ ਨਿਵਾਸ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਮੁਫ਼ਤ ਖੋਲ੍ਹੇ ਗਏ ਸਿਲਾਈ ਸੈਂਟਰਾਂ ਦੇ ਉਦਘਾਟਨ ਡਾਕਟਰ ਇੰਦਰਜੀਤ ਕੌਰ ਗਿੱਲ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤੇ ਗਏ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਡਾ. ਉਬਰਾਏ ਦੀ ਇਸ ਸੋਚ ਨਾਲ ਬੇਰੁਜ਼ਗਾਰੀ ਨੂੰ ਵੱਡੀ ਪੱਧਰ ‘ਤੇ ਠੱਲ੍ਹ ਪਵੇਗੀ। ਨੌਜਵਾਨ ਲੜਕੇ ਅਤੇ ਲੜਕੀਆਂ ਮੁਫ਼ਤ ਸਿਖਲਾਈ ਪ੍ਰਾਪਤ ਕਰਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣਗੇ। ਇਸ ਮੌਕੇ ਜਨਰਲ ਸਕੱਤਰ ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਸਿੱਖਿਆ ਸਲਾਹਕਾਰ, ਅਸ਼ੋਕ ਕੁਮਾਰ ਕੋ ਪ੍ਰੋਜੈਕਟ ਚੈਅਰਮੈਨ ਮੈਡਮ ਮਨਿੰਦਰ ਕੌਰ ਐਜੂਕੇਸ਼ਨ ਸਲਾਹਕਾਰ, ਮੈਡਮ ਹਰਿੰਦਰ ਕੌਰ ਸੈਂਟਰ ਕੰਟਰੋਲਰ, ਪ੍ਰਿੰਸੀਪਲ ਬਿੰਦਰ ਪਾਲ ਕੌਰ ਸਿੱਖਿਆ ਸਲਾਹਕਾਰ, ਸਿਲਾਈ ਅਧਿਆਪਕ ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ ਪਟਿਆਲਾ, ਅਮਰਜੀਤ ਕੌਰ ਪਟਿਆਲਾ ਸਿਲਾਈ ਅਧਿਆਪਕ ਰੇਣੂ ਸ਼ਰਮਾ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲੀ ਆਦਿ ਹਾਜ਼ਰ ਸਨ।