ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਸਦ ਭਵਨ ਵੱਲ ਟਰੈਕਟਰ ਮਾਰਚ ਨਾ ਕਰਨ ਦਾ ਫ਼ੈਸਲਾ; ਪਰ ਬਾਰਡਰਾਂ ’ਤੇ ਡਟੇ ਰਹਿਣਗੇ ਕਿਸਾਨ

332
ਮੀਟਿੰਗ ’ਚ ਫ਼ੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾ।
Share

-ਮੋਰਚੇ ਦੀ ਅਗਲੀ ਮੀਟਿੰਗ 4 ਦਸੰਬਰ ਨੂੰ
ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)- ਇਥੇ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 29 ਨਵੰਬਰ (ਸੋਮਵਾਰ) ਨੂੰ ਸੰਸਦ ਵੱਲ ਟਰੈਕਟਰ ਮਾਰਚ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚੇ ਦੀ ਅਗਲੀ ਬੈਠਕ 4 ਦਸੰਬਰ ਨੂੰ ਹੋਵੇਗੀ। ਅੱਜ ਮੋਰਚੇ ਦੀ ਬੈਠਕ ਸੰਘਰਸ਼ ਦੀ ਅਗਲੀ ਰਣਨੀਤੀ ’ਤੇ ਚਰਚਾ ਕਰਨ ਲਈ ਸੱਦੀ ਗਈ ਸੀ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨੀ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਬਾਰਡਰਾਂ ’ਤੇ ਡਟੇ ਰਹਿਣਗੇ ਕਿਉਂਕਿ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਬਾਕੀ ਹਨ।

Share