ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਹੋਰ ਭਖਾਉਣ ਲਈ ਆਪਣੀ ਭਵਿੱਖੀ ਰਣਨੀਤੀ ਤੈਅ

339
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਦੇ ਹੋਏ ਕਿਸਾਨ ਆਗੂ।
Share

-14 ਫਰਵਰੀ ਨੂੰ ਮੋਮਬੱਤੀ ਮਾਰਚ ਤੇ 18 ਫਰਵਰੀ ਨੂੰ ਚਾਰ ਘੰਟੇ ਲਈ ‘ਰੇਲ ਰੋਕੋ’ ਦਾ ਸੱਦਾ
-12 ਫਰਵਰੀ ਤੋਂ ਰਾਜਸਥਾਨ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਪ੍ਰੋਗਰਾਮ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)-ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਹੋਰ ਭਖਾਉਣ ਦੀ ਆਪਣੀ ਭਵਿੱਖੀ ਰਣਨੀਤੀ ਤਹਿਤ 18 ਫਰਵਰੀ ਨੂੰ ਚਾਰ ਘੰਟੇ ਲਈ ‘ਰੇਲ ਰੋਕੋ’ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ 14 ਫਰਵਰੀ ਨੂੰ 2019 ਦੇ ਪੁਲਵਾਮਾ ਦਹਿਸ਼ਤੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੀ ਯਾਦ ਵਿਚ ਮੋਮਬੱਤੀ ਮਾਰਚ ਤੇ ਮਸ਼ਾਲ ਜਲੂਸ ਕੱਢੇ ਜਾਣਗੇ।
ਮੋਰਚੇ ਨੇ ਇਕ ਬਿਆਨ ਵਿਚ ਅਗਲੇ ਇਕ ਹਫ਼ਤੇ ਲਈ ਐਲਾਨੇ ਪ੍ਰੋਗਰਾਮਾਂ ਦੀ ਰੂਪਰੇਖਾ ਉਲੀਕਦਿਆਂ ਕਿਹਾ ਕਿ 12 ਫਰਵਰੀ ਤੋਂ ਰਾਜਸਥਾਨ ਵਿਚ ਟੋਲ ਪਲਾਜ਼ੇ ਟੋਲ ਮੁਕਤ ਕੀਤੇ ਜਾਣਗੇ। ਬੈਠਕ ਵਿਚ ਮੋਰਚੇ ਨਾਲ ਜੁੜੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਸਮੇਤ ਉੱਤਰ ਪ੍ਰਦੇਸ਼, ਹਰਿਆਣਾ ਤੇ ਹੋਰ ਰਾਜਾਂ ਦੇ ਆਗੂ ਸ਼ਾਮਲ ਹੋਏ।¿;
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਅੰਦੋਲਨ ਨੂੰ ਭਖਾਉਣ ਦਾ ਫੈਸਲਾ ਕੀਤਾ ਹੈ। ਇਸੇ ਕੜੀ ਵਿਚ 18 ਫਰਵਰੀ ਨੂੰ ‘ਰੇਲ ਰੋਕੋ’ ਪ੍ਰੋਗਰਾਮ ਤਹਿਤ ਬਾਅਦ ਦੁਪਹਿਰ 12ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿਚ ਰੇਲਗੱਡੀਆਂ ਰੋਕੀਆਂ ਜਾਣਗੀਆਂ। ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਮਗਰੋਂ ਹੁਣ 12 ਫਰਵਰੀ ਤੋਂ ਰਾਜਸਥਾਨ ਦੇ ਟੌਲ ਪਲਾਜ਼ੇ ਟੌਲ ਮੁਕਤ ਕੀਤੇ ਜਾਣਗੇ। ਮੋਰਚੇ ਨੇ ਕਿਸਾਨ ਯੂਨੀਅਨਾਂ ਦੇ ਝੰਡਿਆਂ ਦੀ ਥਾਂ ਹੁਣ ਕੌਮੀ ਤਿਰੰਗੇ ਝੰਡੇ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਦੇਸ਼ ਦੀ ਸੁਰੱਖਿਆ ਵਿਚ ਲੱਗੇ ਕਿਸਾਨ ਪੁੱਤਰਾਂ ਦੇ ਯੋਗਦਾਨ ਨੂੰ ਉਭਾਰਨ ਲਈ ਵੀ ਰਣਨੀਤੀ ਉਲੀਕੀ ਗਈ ਹੈ। ਸਮਾਗਮਾਂ ਦੌਰਾਨ ‘ਜੈ ਜਵਾਨ-ਜੈ ਕਿਸਾਨ’ ਦੇ ਨਾਅਰੇ ਨੂੰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕਿਸਾਨ ਆਗੂ ਖ਼ਾਸ ਕਰਕੇ ਨੌਜਵਾਨ ਤੇ ਹੋਰ ਜਥੇਬੰਦੀਆਂ, ਸਰਕਾਰੀ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਕੀਤੇ ਬਿਨਾਂ ਸ਼ਾਂਤਮਈ ਤਰੀਕੇ ਨਾਲ ‘ਰੇਲ ਰੋਕੋ’ ਨੂੰ ਸਫਲ ਬਣਾਉਣ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 6 ਫਰਵਰੀ ਦੇ ‘ਚੱਕਾ ਜਾਮ’ ਦੌਰਾਨ ਬਹੁਤ ਸ਼ਾਂਤਮਈ ਤਰੀਕੇ ਨਾਲ ਕੌਮੀ ਤੇ ਸੂਬਾਈ ਮਾਰਗਾਂ ਉਪਰ ਕਿਸਾਨਾਂ ਨੇ ਅਨੁਸ਼ਾਸਨ ਦਿਖਾਇਆ ਸੀ। ਬੈਠਕ ਵਿਚ ਸੰਸਦ ਅੰਦਰ ਹੋਈਆਂ ਬਹਿਸਾਂ ਉਪਰ ਵੀ ਨਜ਼ਰਸਾਨੀ ਕੀਤੀ ਗਈ।
ਸਰਕਾਰ ਦੀ ਦੁਖਦੀ ਰਗ਼ ਨੂੰ ਹੱਥ ਪਾਉਣ ਲੱਗੇ ਕਿਸਾਨ, ਨਵੀਂ ਰਣਨੀਤੀ ਨੇ ਸਭ ਨੂੰ ਸੋਚੀਂ ਪਾਇਆ
ਪਾਰਲੀਮੈਂਟ ਵਿਚ ਕਿਸਾਨ ਅੰਦੋਲਨ ਬਾਰੇ ਪ੍ਰਧਾਨ ਮੰਤਰੀਆਂ ਦੀਆਂ ਟਿੱਪਣੀਆਂ ਨੇ ਬਲਦੀ ’ਤੇ ਤੇਲ ਪਾ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਸਟੈਂਡ ਨੂੰ ਵੇਖ ਕੇ ਲਾਲ ਕਿਲੇ ਦੀ ਘਟਨਾ ਮਗਰੋਂ ਦੁਚਿੱਤੀ ਵਿਚ ਨਜ਼ਰ ਆ ਰਹੇ ਕਿਸਾਨ ਆਗੂਆਂ ਦੇ ਤੇਵਰ ਮੁੜ ਤਲਖ ਹੋ ਗਏ ਹਨ। ਕਿਸਾਨ ਲੀਡਰਾਂ ਨੇ ਬੁੱਧਵਾਰ ਨੂੰ ਅਗਲੀ ਰਣਨੀਤੀ ਦਾ ਐਲਾਨ ਕਰਕੇ ਸਪੱਸ਼ਟ ਸੰਦੇਸ਼ ਦਿੱਤਾ ਕਿ ਹੁਣ ਲੜਾਈ ਆਰ-ਪਾਰ ਦੀ ਹੋਵੇਗੀ।
ਦਰਅਸਲ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਹੋਰ ਭਖਾਉਣ ਦੀ ਰਣਨੀਤੀ ਤਹਿਤ 18 ਫਰਵਰੀ ਨੂੰ ਚਾਰ ਘੰਟੇ ਲਈ ‘ਰੇਲ ਰੋਕੋ’ ਦਾ ਸੱਦਾ ਦਿੱਤਾ ਹੈ। 18 ਫਰਵਰੀ ਨੂੰ ‘ਰੇਲ ਰੋਕੋ’ ਪ੍ਰੋਗਰਾਮ ਤਹਿਤ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿਚ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਕਿਸਾਨ ਲੀਡਰ ਜਾਣਦੇ ਹਨ ਕਿ ਸਰਕਾਰ ਨੂੰ ਝੁਕਾਉਣ ਲਈ ਰੇਲ ਰੋਕੋ ਪ੍ਰੋਗਰਾਮ ਸਭ ਤੋਂ ਵੱਡਾ ਹਥਿਆਰ ਹੈ। ਬੇਸ਼ੱਕ ਹਾਲ ਦੀ ਘੜੀ ਕਿਸਾਨਾਂ ਨੇ ਸਿਰਫ ਚਾਰ ਘੰਟੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ ਪਰ ਇਸ ਨਾਲ ਸਰਕਾਰ ਨੂੰ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਰੇਲਾਂ ਰੋਕ ਕੇ ਪੂਰੇ ਦੇਸ਼ ਦੇ ਤਾਣੇ-ਬਾਣੇ ਨੂੰ ਠੱਪ ਕੀਤਾ ਜਾ ਸਕਦਾ ਹੈ।
ਕਿਸਾਨ ਆਗੂਆਂ ਦੀ ਰਣਨੀਤੀ ਦਾ ਦੂਜਾ ਦਾਅ ਦੇਸ਼ ਦੇ ਜਵਾਨਾਂ ਨੂੰ ਵੀ ਨਾਲ ਤੋਰਨਾ ਹੈ। ਇਸ ਲਈ 14 ਫਰਵਰੀ ਨੂੰ 2019 ਦੇ ਪੁਲਵਾਮਾ ਦਹਿਸ਼ਤੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੀ ਯਾਦ ਵਿਚ ਮੋਮਬੱਤੀ ਮਾਰਚ ਤੇ ਮਸ਼ਾਲ ਜਲੂਸ ਕੱਢਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਭਾਰਤੀ ਫੌਜ ਤੇ ਅਰਧ ਸੈਨਿਕ ਬਲਾਂ ਵਿਚ ਪੰਜਾਬ, ਹਰਿਆਣਾ, ਯੂ. ਪੀ. ਅਤੇ ਰਾਜਸਥਾਨ ਤੋਂ ਵੱਡੀ ਗਿਣਤੀ ਜਵਾਨ ਕਿਸਾਨ ਪਰਿਵਾਰਾਂ ਵਿਚੋਂ ਹਨ। ਇਸ ਲਈ ਜਵਾਨ ਤੇ ਕਿਸਾਨ ਦਾ ਨਾਅਰਾ ਸਰਕਾਰ ਨੂੰ ਬੇਚੈਨ ਕਰ ਸਕਦਾ ਹੈ।
ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਤੇ ਹਰਿਆਣਾ ਤੋਂ ਬਾਅਦ ਰਾਜਸਥਾਨ ਵਿਚ ਅੰਦੋਲਨ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਪੰਜਾਬ ਤੇ ਹਰਿਆਣਾ ਦੀ ਤਰਜ਼ ’ਤੇ 12 ਫਰਵਰੀ ਤੋਂ ਰਾਜਸਥਾਨ ਵਿਚ ਟੋਲ ਪਲਾਜ਼ੇ ਟੈਕਸ ਮੁਕਤ ਕੀਤੇ ਜਾਣਗੇ। ਰਾਜਸਥਾਨ ਵਿਚ ਕਾਂਗਰਸ ਸਰਕਾਰ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਥੇ ਅੰਦੋਲਨ ਤੇਜ਼ੀ ਨਾਲ ਫੈਲ ਸਕਦਾ ਹੈ ਕਿਉਂਕਿ ਕਾਂਗਰਸ ਪਹਿਲਾਂ ਹੀ ਕਿਸਾਨਾਂ ਦੀ ਹਮਾਇਤ ਕਰ ਰਹੀ ਹੈ।

Share