-ਯੂ.ਐੱਨ.ਐੱਸ.ਸੀ. ਨੇ ਲਸ਼ਕਰ-ਏ-ਤੋਇਬਾ ਨੂੰ ਪਨਾਹ ਸਬੰਧੀ ਕੀਤੇ ਸਵਾਲ
ਨਵੀਂ ਦਿੱਲੀ, 6 ਮਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ‘ਚ ਭਾਰਤ ਵਿਰੁੱਧ ਝੂਠਾ ਬਿਆਨ ਦੇਣ ਦੀ ਪਾਕਿਸਤਾਨ ਦੀ ਇੱਕ ਹੋਰ ਕੋਸ਼ਿਸ਼ ਅਸਫਲ ਹੋ ਗਈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ-ਪਾਕਿਸਤਾਨ ਤਣਾਅ ਦੇ ਨਾਮ ‘ਤੇ ਸੁਰੱਖਿਆ ਪ੍ਰੀਸ਼ਦ ਦੀ ਬੰਦ ਕਮਰਾ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ ਪਰ ਇਸ ਵਿਚ ਉਸਨੂੰ ਕੋਈ ਠੋਸ ਸਮਰਥਨ ਨਹੀਂ ਮਿਲਿਆ। ਇਸ ਦੇ ਉਲਟ ਕਈ ਦੇਸ਼ਾਂ ਨੇ ਸੰਜਮ ਅਤੇ ਗੱਲਬਾਤ ਦਾ ਸੱਦਾ ਦੇ ਕੇ ਅਸਿੱਧੇ ਤੌਰ ‘ਤੇ ਪਾਕਿਸਤਾਨ ਦੀ ਆਲੋਚਨਾ ਕੀਤੀ। ਮੀਟਿੰਗ ਵਿੱਚ ਪਾਕਿਸਤਾਨ ਤੋਂ ਸਖ਼ਤ ਸਵਾਲ ਪੁੱਛੇ ਗਏ। ਮੈਂਬਰਾਂ ਨੇ ਪਾਕਿਸਤਾਨ ਦੇ ‘ਝੂਠੇ ਦੋਸ਼ਾਂ’ ਨੂੰ ਰੱਦ ਕਰ ਦਿੱਤਾ ਅਤੇ ਪੁੱਛਿਆ ਕਿ ਕੀ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਹਮਲੇ ਵਿਚ ਸ਼ਾਮਲ ਸੀ। ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਜਵਾਬਦੇਹੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਗਿਆ। ਕੁਝ ਮੈਂਬਰਾਂ ਨੇ ਸੈਲਾਨੀਆਂ ਨੂੰ ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਦੇ ਆਧਾਰ ‘ਤੇ ਨਿਸ਼ਾਨਾ ਬਣਾਉਣ ਦਾ ਮੁੱਦਾ ਉਠਾਇਆ।
ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੌਰਾਨ ਕਈ ਦੇਸ਼ਾਂ ਨੇ ਪਾਕਿਸਤਾਨ ਦੇ ਮਿਜ਼ਾਈਲ ਪ੍ਰੀਖਣਾਂ ਤੇ ਪ੍ਰਮਾਣੂ ਬਿਆਨਬਾਜ਼ੀ ਨੂੰ ਤਣਾਅ ਵਧਾਉਣ ਵਾਲਾ ਦੱਸਿਆ। ਅੰਤਰਰਾਸ਼ਟਰੀ ਮੰਚ ‘ਤੇ ਪਾਕਿਸਤਾਨ ਦਾ ਪੱਖ ਉਠਾਉਣ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ। ਸੂਤਰਾਂ ਅਨੁਸਾਰ ਕੌਂਸਲ ਨੇ ਪਾਕਿਸਤਾਨ ਨੂੰ ਭਾਰਤ ਨਾਲ ਦੁਵੱਲੀ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਹੱਲ ਕਰਨ ਦੀ ਸਲਾਹ ਦਿੱਤੀ। ਸੁਰੱਖਿਆ ਪ੍ਰੀਸ਼ਦ ਦੀ ਇਹ ਗੁਪਤ ਮੀਟਿੰਗ ਸੋਮਵਾਰ ਦੁਪਹਿਰ ਨੂੰ ਲਗਭਗ ਡੇਢ ਘੰਟੇ ਤੱਕ ਚੱਲੀ, ਜਿਸ ਵਿਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ‘ਤੇ ਚਰਚਾ ਕੀਤੀ ਗਈ। ਇਹ ਮੀਟਿੰਗ ‘ਯੂ.ਐੱਨ.ਐੱਸ.ਸੀ. ਚੈਂਬਰ’ ਵਿਚ ਨਹੀਂ, ਸਗੋਂ ਇਸਦੇ ਸਲਾਹ-ਮਸ਼ਵਰੇ ਵਾਲੇ ਕਮਰੇ ‘ਚ ਹੋਈ ਸੀ। ਪਾਕਿਸਤਾਨ ਇਸ ਸਮੇਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਅਸਥਾਈ ਮੈਂਬਰ ਹੈ ਅਤੇ ਇਸ ਸਮਰੱਥਾ ਦੀ ਵਰਤੋਂ ਕਰਦਿਆਂ ਇਸ ਮੁੱਦੇ ਨੂੰ ਉਠਾਇਆ ਹੈ। ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੇ ਸਥਾਈ ਪ੍ਰਤੀਨਿਧੀ ਅਸੀਮ ਇਫਤਿਖਾਰ ਅਹਿਮਦ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਦੇ ਉਦੇਸ਼ ਵੱਡੇ ਪੱਧਰ ‘ਤੇ ਪੂਰੇ ਹੋ ਗਏ ਹਨ ਪਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਮੀਟਿੰਗ ਤੋਂ ਬਾਅਦ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ। ਇਹ ਸਪੱਸ਼ਟ ਹੈ ਕਿ ਪਾਕਿਸਤਾਨ ਦੇ ਪੱਖ ਨੂੰ ਵਿਆਪਕ ਸਮਰਥਨ ਨਹੀਂ ਮਿਲਿਆ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਵਿਚ, ਕਈ ਦੇਸ਼ਾਂ ਨੇ ਪਾਕਿਸਤਾਨ ਦੇ ਮਿਜ਼ਾਈਲ ਪ੍ਰੀਖਣਾਂ ਅਤੇ ਪ੍ਰਮਾਣੂ ਬਿਆਨਬਾਜ਼ੀ ਨੂੰ ਤਣਾਅ ਵਧਾਉਣ ਵਾਲਾ ਦੱਸਿਆ। ਅੰਤਰਰਾਸ਼ਟਰੀ ਮੰਚ ‘ਤੇ ਪਾਕਿਸਤਾਨ ਦਾ ਪੱਖ ਉਠਾਉਣ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ। ਸੂਤਰਾਂ ਅਨੁਸਾਰ, ਕੌਂਸਲ ਨੇ ਪਾਕਿਸਤਾਨ ਨੂੰ ਭਾਰਤ ਨਾਲ ਦੁਵੱਲੀ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਹੱਲ ਕਰਨ ਦੀ ਸਲਾਹ ਦਿੱਤੀ।
ਸੰਯੁਕਤ ਰਾਸ਼ਟਰ ‘ਚ ਭਾਰਤ ਵਿਰੁੱਧ ਝੂਠਾ ਬਿਆਨ ਦੇਣ ਦੀ ਪਾਕਿਸਤਾਨ ਦੀ ਕੋਸ਼ਿਸ਼ ਹੋਈ ਅਸਫਲ
