ਸੰਯੁਕਤ ਸਮਾਜ ਮੋਰਚਾ ਨੇ ਆਨੰਦਪੁਰ ਸਾਹਿਬ ਤੋਂ ਨੌਜਵਾਨ ਆਗੂ ਸ਼ਮਸ਼ੇਰ ਸ਼ੇਰਾ ਬਣਾਇਆ ਉਮੀਦਵਾਰ

116
Share

ਸ੍ਰੀ ਆਨੰਦਪੁਰ ਸਾਹਿਬ, 24 ਜਨਵਰੀ (ਪੰਜਾਬ ਮੇਲ)- ਸੰਯੁਕਤ ਸਮਾਜ ਮੋਰਚਾ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਨੌਜਵਾਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤਰ੍ਹਾਂ ਹਲਕੇ ਵਿਚ ਚਾਰ ਉਮੀਦਵਾਰ ਮੈਦਾਨ ’ਚ ਆ ਚੁੱਕੇ ਹਨ। ਇਸ ਤੋਂ ਪਹਿਲਾਂ ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ-ਬਸਪਾ ਗੱਠਜੋੜ ਆਪਣੇ ਉਮੀਦਵਾਰਾਂ ਦਾ ਐਲਾਨ ਚੁੱਕੇ ਹਨ। ਸਭ ਦੀਆਂ ਨਜ਼ਰਾਂ ਹੁਣ ਭਾਜਪਾ ’ਤੇ ਟਿਕੀਆਂ ਹੋਈਆਂ ਹਨ।
ਕਿਸਾਨੀ ਸੰਘਰਸ਼ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਨੌਜਵਾਨ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਉਮੀਦਵਾਰ ਐਲਾਨਿਆ ਗਿਆ। ਇਸ ਹਲਕੇ ਵਿਚ ਸਭ ਤੋਂ ਪਹਿਲਾਂ ‘ਆਪ’ ਨੇ ਐਡਵੋਕੇਟ ਹਰਜੋਤ ਬੈਂਸ ਨੂੰ ਉਮੀਦਵਾਰ ਐਲਾਨਿਆ ਸੀ, ਫਿਰ ਕਾਂਗਰਸ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਅਕਾਲੀ-ਬਸਪਾ ਗੱਠਜੋੜ ਨੇ ਨਿਤਿਨ ਨੰਦਾ ਨੂੰ ਚੋਣ ਪਿੜ ’ਚ ਉਤਾਰਿਆ। ਸੰਯੁਕਤ ਸਮਾਜ ਮੋਰਚਾ ਵੱਲੋਂ ਸ਼ਮਸ਼ੇਰ ਸ਼ੇਰਾ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਮੁਕਾਬਲਾ ਰੌਚਕ ਬਣਦਾ ਜਾ ਰਿਹਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਭਾਜਪਾ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਇਸ ਹਲਕੇ ਵਿਚ ਆਪਣਾ ਪੱਤਾ ਕਦੋਂ ਖੋਲ੍ਹੇਗੀ।

Share