ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਇਥੇ ਸੰਸਦ ਭਵਨ ਨੇੜੇ ਅੱਜ ਇੱਕ ਵਿਅਕਤੀ ਨੇ ਆਤਮਦਾਹ ਦੀ ਕੋਸ਼ਿਸ਼ ਕੀਤੀ। ਰੋਹਿਣੀ ਦਾ ਰਹਿਣ ਵਾਲਾ ਰਾਜ ਕੁਮਾਰ ਸ਼ਰਮਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਸਮਰਥਨ ‘ਚ ਨਾਅਰੇਬਾਜ਼ੀ ਕਰ ਰਿਹਾ ਸੀ। ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਲਿਜਾਣ ਤੋਂ ਪਹਿਲਾਂ ਉਹ ‘ਦੇਸ਼ ਕੋ ਬਚਾ ਲੋ’ ਦੇ ਨਾਅਰੇ ਲਾ ਰਿਹਾ ਸੀ। ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।