ਸੰਸਦ ਮੈਂਬਰ ਮੇਨਕਾ ਗਾਂਧੀ ਵੱਲੋਂ ਕੇਂਦਰ ਸਰਕਾਰ ਨੂੰ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੀ ਅਪੀਲ

254
Share

ਸੁਲਤਾਨਪੁਰ (ਯੂਪੀ), 6 ਨਵੰਬਰ (ਪੰਜਾਬ ਮੇਲ)- ਸਾਬਕਾ ਕੇਂਦਰੀ ਮੰਤਰੀ ਅਤੇ ਸੁਲਤਾਨਪੁਰ ਤੋਂ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਐੱਲ.ਪੀ.ਜੀ. ਸਿਲੰਡਰਾਂ (ਰਸੋਈ ਗੈਸ) ਦੀਆਂ ਕੀਮਤਾਂ ਵੀ ਘਟਾਈਆਂ ਜਾਣ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਹਾਲ ਵਿਚ ਘਟਾਈਆਂ ਗਈਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੀ ਸ਼ਲਾਘਾ ਕੀਤੀ। ਸ਼੍ਰੀਮਤੀ ਮੇਨਕਾ ਗਾਂਧੀ ਆਪਣੇ ਹਲਕੇ ਦੇ ਚਾਰ-ਰੋਜ਼ਾ ਦੌਰੇ ਉੱਤੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿਣੀਆਂ ਨੂੰ ਰਾਹਤ ਦੇਣ ਲਈ ਐੱਲ.ਪੀ.ਜੀ. ਦੀਆਂ ਕੀਮਤਾਂ ਘਟਾਉਣੀਆਂ ਜ਼ਰੂਰੀ ਹਨ। ਉਹ ਇਸਾਓਲੀ ਵਿਧਾਨ ਸਭਾ ਇਲਾਕੇ ਦੇ ਦਿੱਲੀ ਬਾਜ਼ਾਰ ਟਾਊਨਸ਼ਿਪ ਵਿਚ ਪਾਰਟੀ ਦੀ ਮੈਂਬਰਸ਼ਿਪ ਵਧਾਉਣ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

Share