23.3 C
Sacramento
Sunday, May 28, 2023
spot_img

ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ ਪੁਲਿਸ ਨੇ ਪੁਣੇ ਵਿਚੋਂ ਨੌਜਵਾਨ ਨੂੰ ਹਿਰਾਸਤ ‘ਚ ਲਿਆ
ਮੁੰਬਈ, 1 ਅਪ੍ਰੈਲ (ਪੰਜਾਬ ਮੇਲ)- ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਨੇ ਇਸ ਸਬੰਧ ਵਿਚ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ। ਪਾਰਟੀ ਅਧਿਕਾਰੀਆਂ ਮੁਤਾਬਕ ਰਾਊਤ ਨੂੰ ਕਥਿਤ ਧਮਕੀ ਵਾਲਾ ਸੁਨੇਹਾ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੇ ਮੋਬਾਈਲ ‘ਤੇ ਵਟਸਐਪ ਮੈਸਜ ਦੇ ਰੂਪ ‘ਚ ਮਿਲਿਆ। ਸੰਦੇਸ਼ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਵੀ ਰਾਊਤ ਨੂੰ ਨਵੀਂ ਦਿੱਲੀ ਵਿੱਚ ਦੇਖਿਆ ਜਾਵੇਗਾ ਤਾਂ ਉਸ ਨੂੰ ਏ.ਕੇ.-47 ਰਾਈਫਲ ਨਾਲ ਗੋਲੀ ਮਾਰ ਦਿੱਤੀ ਜਾਵੇਗੀ। ਰਾਊਤ ਵੱਲੋਂ ਇਸ ਬਾਰੇ ਮੁੰਬਈ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰੇ ਹੋਣ ਦੇ ਸਬੰਧ ‘ਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਸੀ। ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਵਿਰੋਧੀ ਧਿਰ (ਕੌਂਸਲ) ਦੇ ਨੇਤਾ ਅੰਬਾਦਾਸ ਦਾਨਵੇ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਰਾਊਤ ਦੀ ਸੁਰੱਖਿਆ ਹਟਾ ਦਿੱਤੀ ਹੈ ਅਤੇ ਅਪੀਲ ਕੀਤੀ ਕਿ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਬੌਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਵੀ ਹਾਲ ਹੀ ‘ਚ ਲਾਰੈਂਸ ਬਿਸ਼ਨੋਈ ਗੈਂਗ ਜਾਂ ਉਸ ਦੇ ਸਾਥੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਸੇ ਦੌਰਾਨ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਸੰਦੇਸ਼ ਭੇਜਣ ਦੇ ਮਾਮਲੇ ਪੁਣੇ ਵਿਚ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਰਾਊਤ ਨੂੰ ਭੇਜੇ ਸੰਦੇਸ਼ ਵਿਚ ਉਨ੍ਹਾਂ ਨੂੰ ਕਥਿਤ ਤੌਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਧਮਕੀ ਦੇਣ ਵਾਲ ਸ਼ਖਸ ਦੀ ਪਛਾਣ ਕਰ ਲਈ ਗਈ ਹੈ ਅਤੇ ਅਜਿਹਾ ਲੱਗਾਦਾ ਹੈ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿਚ ਉਕਤ ਸੰਦੇਸ਼ ਭੇਜਿਆ ਸੀ। ਹਾਲਾਂਕਿ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੰਜੈ ਰਾਊਤ ਨੇ ਕੰਜੂਰਮਾਰਗ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਮੁੰਬਈ ਅਤੇ ਪੁਣੇ ਵਿਚ ਪੁਲਿਸ ਨੇ ਸ਼ੁੱਕਰਵਾਰ ਰਾਤ ਸਾਂਝੀ ਤਲਾਸ਼ੀ ਮੁਹਿੰਮ ਚਲਾ ਕੇ ਖਰਾੜੀ ਇਲਾਕੇ ਵਿਚੋਂ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ। ਉਸ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ।

Related Articles

Stay Connected

0FansLike
3,785FollowersFollow
20,800SubscribersSubscribe
- Advertisement -spot_img

Latest Articles