#PUNJAB

ਸੱਟੇਬਾਜ਼ੀ ਐਪ ਤੇ ਸਟਾਕ ਐਕਸਚੇਂਜ ਰਾਹੀਂ ਲੋਕਾਂ ਨਾਲ ਠੱਗੀ ਮਾਰਨ ਵਾਲੇ 5 ਮੁਲਜ਼ਮ ਗ੍ਰਿਫਤਾਰ

ਲੁਧਿਆਣਾ, 25 ਜਨਵਰੀ (ਪੰਜਾਬ ਮੇਲ)- ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਸੱਟੇਬਾਜ਼ੀ ਐਪ ਅਤੇ ਸਟਾਕ ਐਕਸਚੇਂਜ ਆਈਡੀਜ਼ ਰਾਹੀਂ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 1 ਕਰੋੜ 94 ਲੱਖ 37 ਹਜ਼ਾਰ 985 ਰੁਪਏ ਦੀ ਨਕਦੀ, 19 ਮੋਬਾਈਲ ਫੋਨ, 5 ਲੈਪਟਾਪ ਅਤੇ ਇੱਕ ਕੰਪਿਊਟਰ ਅਤੇ ਦੋ ਨੋਟ ਗਿਣਨ ਵਾਲੀਆਂ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ।

ਇਸ ਸਬੰਧੀ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਕਿਰਾਏ ’ਤੇ ਮਕਾਨ ਲੈ ਕੇ ਇਹ ਸਾਰਾ ਘਪਲਾ ਕੀਤਾ ਜਾ ਰਿਹਾ ਸੀ ਅਤੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਇਹ ਲੋਕ ਸਰਕਾਰ ਦਾ ਟੈਕਸ ਵੀ ਚੋਰੀ ਕਰਦੇ ਸਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।