ਭੁਪਾਲ, 6 ਫਰਵਰੀ (ਪੰਜਾਬ ਮੇਲ)- ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਰ.ਐੱਸ.ਐੱਸ. ਦੇ ਸੀਨੀਅਰ ਨੇਤਾ ਰਘੁਨੰਦਨ ਸ਼ਰਮਾ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ’ਤੇ ਹੱਲਾ ਬੋਲਦਿਆਂ ਕਿਹਾ ਹੈ ਕਿ ਸੱਤਾ ਦਾ ਹੰਕਾਰ ਉਸ ਦੇ ਸਿਰ ਚੜ੍ਹ ਗਿਆ ਹੈ। ਮੱਧ ਪ੍ਰਦੇਸ਼ ਤੋਂ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਰਮਾ ਨੇ ਦੋ ਦਿਨ ਪਹਿਲਾਂ ਲਿਖੀ ਆਪਣੀ ਫੇਸਬੁੱਕ ਪੋਸਟ ਵਿੱਚ ਮੰਤਰੀ ਨੂੰ ਸੁਝਾਅ ਦਿੱਤਾ ਕਿ ਉਹ ਰਾਸ਼ਟਰਵਾਦ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ।