ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਗਾਇਕ ਹਨੀ ਸਿੰਘ ਨੇ ਦਿੱਲੀ ਪੁਲਿਸ ਨੂੰ ਬੁੱਧਵਾਰ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਕੈਨੇਡਾ ਆਧਾਰਿਤ ਗੈਂਗਸਟਰ ਗੋਲਡੀ ਬਰਾੜ ਵੱਲੋਂ ਵਾਇਸ ਨੋਟਿਸ ਅਤੇ ਫੋਨ ਕਾਲ ਦੁਆਰਾ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਨੀ ਸਿੰਘ ਨੇ ਕਿਹਾ ਕਿ ਮੇਰੇ ਸਟਾਫ਼ ਅਤੇ ਮੈਨੂੰ ਗੋਲਡੀ ਬਰਾੜ ਦੇ ਨਾਂ ਤੋਂ ਧਮਕੀ ਭਰੇ ਫੋਨ ਆਏ ਹਨ, ਜਿਸ ਲਈ ਮੈਂ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ। ਹਨੀ ਸਿੰਘ ਨੇ ਕਿਹਾ ਕਿ ਮੈਨੂੰ ਪਹਿਲੀ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਅਤੇ ਮੈਂ ਡਰਿਆ ਹੋਇਆ ਹਾਂ। ਇਹ ਕਾਲਾਂ ਮੈਨੂੰ ਅੰਤਰਰਾਸ਼ਟਰੀ ਫੋਨ ਤੋਂ ਕੀਤੀਆਂ ਗਈਆਂ।