ਹਮਲੇ ਤੋਂ ਬਾਅਦ ਅਮਰੀਕੀ ਸੰਸਦ ਭਵਨ ਖੋਲ੍ਹਣ ’ਚ ਹੋ ਸਕਦੀ ਹੈ ਦੇਰੀ

121
Share

ਵਾਸ਼ਿੰਗਟਨ, 4 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਕੈਪੀਟਲ ਦੇ ਬਾਹਰ ਹਮਲਾ ਹੋਣ ਦੇ ਮੱਦੇਨਜ਼ਰ ਸੰਸਦ ਭਵਨ ਖੇਤਰ ਨੂੰ ਆਮ ਲੋਕਾਂ ਲਈ ਖੋਲ੍ਹਣ ਵਿਚ ਦੇਰੀ ਹੋ ਸਕਦੀ ਹੈ। ਇਥੋਂ ਦੇ ਸੰਸਦ ਮੈਂਬਰ ਵੀ ਛੇ ਜਨਵਰੀ ਨੂੰ ਹੋਏ ਹਮਲੇ ਤੋਂ ਬਾਅਦ ਵੱਧ ਸੁਰੱਖਿਆ ਦੀ ਮੰਗ ਕਰ ਰਹੇ ਹਨ। ਸੰਸਦ ਭਵਨ ਦੇ ਬਾਹਰ ਲੱਗੇ ਬੈਰੀਕੇਡਾਂ ਵਿਚ ਸ਼ੁੱਕਰਵਾਰ ਨੂੰ ਕਾਰ ਵਲੋਂ ਟੱਕਰ ਮਾਰੀ ਗਈ ਸੀ ਜਿਸ ਕਾਰਨ ਪੁਲੀਸ ਅਧਿਕਾਰੀ ਦੀ ਮੌਤ ਹੋ ਗਈ ਸੀ ਤੇ ਪੁਲੀਸ ਵਲੋਂ ਚਲਾਈ ਗਈ ਗੋਲੀ ਕਾਰਨ ਕਾਰ ਚਾਲਕ ਦੀ ਵੀ ਮੌਤ ਹੋ ਗਈ ਸੀ। ਮੁਲਜ਼ਮ ਦੀ ਪਛਾਣ 25 ਸਾਲਾ ਨੋਹ ਗਰੀਨ ਵਜੋਂ ਹੋਈ ਹੈ।-


Share