#OTHERS

ਹਮਾਸ ਨੇ ਸਾਡੇ ਖ਼ਿਲਾਫ਼ ਜੰਗ ਛੇੜ ਕੇ ਭਿਆਨਕ ਗ਼ਲਤੀ ਕੀਤੀ: ਇਜ਼ਾਰਾਈਲ

ਯੇਰੂਸ਼ਲਮ, 7 ਅਕਤੂਬਰ (ਪੰਜਾਬ ਮੇਲ)- ਇਜ਼ਰਾਈਲ ਨੇ ਅੱਜ ਕਿਹਾ ਹੈ ਕਿ ਹਮਾਸ ਨੇ ਉਸ ਖ਼ਿਲਾਫ਼ ਜੰਗ ਛੇੜ ਦਿੱਤੀ ਹੈ ਤੇ ਇਸ ਵਿਚ ਜਿੱਤ ਉਸੇ ਦੀ ਹੋਵੇਗੀ। ਉਸ ਨੇ ਸਪੱਸ਼ਟ ਕੀਤਾ ਕਿ ਹਮਾਸ ਨੇ ਅਜਿਹਾ ਕਰਕੇ ਬੜੀ ਭਿਆਨਕ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਕਿਹਾ ਕਿ ਉਹ ਗਾਜ਼ਾ ਪੱਟੀ ਵਿਚ ਕੁਝ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਅੱਤਵਾਦੀ ਸਮੂਹ ਹਮਾਸ ਨੇ ਇਜ਼ਰਾਈਲ ਵਿਰੁੱਧ ਨਵੀਂ ਫੌਜੀ ਮੁਹਿੰਮ ਦਾ ਐਲਾਨ ਕਰਨ ਤੋਂ ਬਾਅਦ ਯੇਰੂਸ਼ਲਮ ਵਿਚ ਹਵਾਈ ਹਮਲਿਆਂ ਦੀ ਚਿਤਾਵਨੀ ਦਿੱਤੀ ਗਈ ਹੈ। ਇਜ਼ਰਾਈਲ ਵੱਲੋਂ ਰਾਕੇਟ ਰੋਕੂ ਪ੍ਰਣਾਲੀ ਤਾਇਨਾਤ ਕਰਨ ਤੋਂ ਬਾਅਦ ਘੱਟੋ-ਘੱਟ ਤਿੰਨ ਧਮਾਕੇ ਸੁਣੇ ਗਏ। ਇਸ ਤੋਂ ਪਹਿਲਾਂ ਹਮਾਸ ਦੇ ਫੌਜੀ ਵਿੰਗ ਦੇ ਨੇਤਾ ਨੇ ਨਵੀਂ ਫੌਜੀ ਮੁਹਿੰਮ ਦੇ ਹਿੱਸੇ ਵਜੋਂ ਇਜ਼ਰਾਈਲ ‘ਤੇ 5,000 ਤੋਂ ਵੱਧ ਰਾਕੇਟ ਦਾਗੇ ਜਾਣ ਦਾ ਦਾਅਵਾ ਕੀਤਾ ਸੀ। ਇਜ਼ਰਾਇਲੀ ਫੌਜ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਫਲਸਤੀਨੀ ਅੱਤਵਾਦੀ ਗਾਜ਼ਾ ਪੱਟੀ ਤੋਂ ਇਜ਼ਰਾਈਲ ‘ਚ ਦਾਖਲ ਹੋਏ ਹਨ ਅਤੇ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।

Leave a comment