ਹਰਪਾਲ ਸਿੰਘ ਚੀਮਾ ਵੱਲੋਂ ਪੱਤਰਕਾਰ ਜੋਸੀ ਦੀ ਬੇਟੀ ਦੇ ਦੇਹਾਂਤ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ

147
Share

ਚੰਡੀਗੜ, 1 ਅਪ੍ਰੈਲ (ਪੰਜਾਬ ਮੇਲ)-  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਲੀ ਪੋਸਟ ਵੈੱਬ ਚੈਨਲ ਦੇ ਸੀਨੀਅਰ ਪੱਤਰਕਾਰ ਸੁਮਿਤ ਸਿੰਘ ਜੋਸੀ ਦੀ ਬੇਟੀ ਮੀਨਲ ਜੋਸੀ ( ਉਮਰ ਡੇਢ ਸਾਲ ) ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸੀ।
ਆਪਣੇ ਸੋਕ ਸੁਨੇਹੇ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏਨੀ ਛੋਟੀ ਉਮਰ ਵਿਚ ਬੱਚੇ ਦੀ ਮੌਤ ਮਾਪਿਆਂ ਲਈ ਅਸਹਿ ਤੇ ਬੇਹੱਦ ਪੀੜਾਦਾਇਕ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਜੋਸੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਨਾਲ ਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਬੱਚੀ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ।


Share