ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ

470
Share

ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਲਾਉਣ ਦੀ ਸੰਭਾਵਨਾ ਹੈ। ਸ਼੍ਰੀ ਸਿੱਧੂ ਇਸ ਸਮੇਂ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਨ। ਉਹ ਡੀ.ਜੀ.ਪੀ. ਵਿਜੀਲੈਂਸ ਬੀ.ਕੇ. ਉੱਪਲ ਦੀ ਥਾਂ ਲੈਣਗੇ। ਪੰਜਾਬ ਦੇ ਨਵੇਂ ਡੀ.ਜੀ.ਪੀ. ਦੇ ਨਾਂ ਦਾ ਅੱਜ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡੀ.ਜੀ.ਪੀ. ਦੇ ਅਹੁਦੇ ਲਈ ਸਿਧਾਰਥ ਚਟੋਪਾਧਿਆਏ ਸਭ ਤੋਂ ਅੱਗੇ ਹਨ ਪਰ ਰਾਜ ਸਰਕਾਰ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਕਾਨੂੰਨੀ ਮਨਜ਼ੂਰੀ ਦੀ ਲੋੜ ਪਵੇਗੀ।

Share