ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

267
Share

ਨਵੀਂ ਦਿੱਲੀ, 25 ਜਨਵਰੀ (ਪੰਜਾਬ ਮੇਲ)- ਸ਼੍ਰੀ ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਅਹੁਦੇਦਾਰਾਂ ਦੀ ਚੋਣ ਵਾਸਤੇ ਪਈਆਂ ਵੋਟਾਂ ਦੌਰਾਨ ਸ਼੍ਰੀ ਕਾਲਕਾ ਨੂੰ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਤੋਂ ਇਲਾਵਾ ਹਰਵਿੰਦਰ ਸਿੰਘ ਕੇ.ਪੀ. ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਤੇ ਜੇ.ਐੱਸ. ਨੋਨੀ ਜੁਆਇੰਟ ਸਕੱਤਰ ਚੁਣੇ ਗਏ। ਕਾਰਜਕਾਰੀ ਮੈਂਬਰਾਂ ’ਚ ਸਰਵਜੀਤ ਸਿੰਘ ਵਿਰਕ, ਅਮਰਜੀਤ ਸਿੰਘ ਪੱਪੂ, ਗੁਰਮੀਤ ਐੱਸ. ਭਾਟੀਆ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਐੱਸ. ਭੁੱਲਰ, ਅਮਰਜੀਤ ਸਿੰਘ ਪਿੰਕੀ, ਬਲਬੀਰ ਸਿੰਘ ਵੀਵੀ, ਸੁਰਜੀਤ ਸਿੰਘ ਜੀਤੀ ਤੇ ਜਸਬੀਰ ਸਿੰਘ ਜੱਸੀ ਸ਼ਾਮਲ ਹਨ।

Share