ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਅਸਤੀਫ਼ਾ

196
Share

ਨਵੀਂ ਦਿੱਲੀ, 1 ਫਰਵਰੀ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦਾ ਪ੍ਰਧਾਨ ਚੁਣੇ ਜਾਣ ਤੋਂ ਇਕ ਹਫਤੇ ਬਾਅਦ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਇੱਕ ਪੱਤਰ ’ਚ ਕਾਲਕਾ ਨੇ ਕਿਹਾ ਕਿ ਉਹ ਇਸ ਸੇਵਾ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਨਿਭਾਉਣਗੇ, ਇਸ ਕਰਕੇ ਉਹ ਹੁਣ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਸੰਗਤਾਂ ਵੱਲੋਂ ਬਹੁਤ ਪਿਆਰ ਮਿਲਿਆ ਹੈ ਤੇ ਦਿੱਲੀ ਦੀਆਂ ਸੰਗਤਾਂ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ। ਉਨ੍ਹਾਂ ਕਿਹਾ ਕਿ ਮੈਂ ਇਹ ਸੇਵਾ ਪੂਰੀ ਤਨਦੇਹੀ ਤੇ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਂਦਿਆਂ ਨਿਭਾਈ ਹੈ।

Share