ਹਰਿਆਣਾ ’ਚ ਵੀ ਲਖੀਮਪੁਰ ਕਾਂਡ ਵਾਂਗ ਗੱਡੀ ਨਾਲ ਦਰੜਨ ਦਾ ਮਾਮਲਾ

376
Share

ਕਿਸਾਨਾਂ ਵੱਲੋਂ ਦਾਅਵਾ: ਭਾਜਪਾ ਸੰਸਦ ਮੈਂਬਰ ਨੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਕੀਤੀ ਕੋਸ਼ਿਸ਼
– 1 ਕਿਸਾਨ ਗੰਭੀਰ ਰੂਪ ’ਚ ਜ਼ਖਮੀ
ਨਰਾਇਣਗੜ੍ਹ, 7 ਅਕਤੂਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਕਾਂਡ ਵਾਂਗ ਹਰਿਆਣਾ ’ਚ ਵੀ ਗੱਡੀ ਨਾਲ ਦਰੜ ਦਾ ਮਾਮਲਾ ਸਾਹਮਣੇ ਆਇਆ ਹੈ। ਦਾਅਵਾ ਕੀਤਾ ਕਿ ਹਰਿਆਣਾ ਦੇ ਨਰਾਇਣਗੜ੍ਹ ’ਚ ਭਾਜਪਾ ਵਿਧਾਇਕ ਸੰਦੀਪ ਸਿੰਘ ਨੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਵਿਚ ਇਕ ਕਿਸਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਉਸ ਸਮੇਂ ਵਾਪਰਿਆ, ਜਦੋਂ ਕਿਸਾਨ ਇਕ ਸਮਾਗਮ ਵਿਚ ਪਹੁੰਚੇ ਭਾਜਪਾ ਵਿਧਾਇਕ ਸੰਦੀਪ ਸਿੰਘ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਵਿਰੋਧ ਕਰ ਰਹੇ ਕਿਸਾਨਾਂ ਨੂੰ ਵਿਧਾਇਕ ਨੇ ਕਥਿਤ ਤੌਰ ਉੱਤੇ ਗੱਡੀ ਨਾਲ ਦਰੜਨ ਦੀ ਕੋਸ਼ਿਸ਼ ਕੀਤੀ। ਨਰਾਇਣਗੜ੍ਹ ’ਚ ਭਾਜਪਾ ਵਿਧਾਇਕ ਸੰਦੀਪ ਸਿੰਘ ਅਤੇ ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸੈਣੀ ਦਾ ਪ੍ਰੋਗਰਾਮ ਸੀ। ਜਦੋਂ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ, ਤਾਂ ਉਨ੍ਹਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਭਾਜਪਾ ਨੇਤਾਵਾਂ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਵੀ ਤਾਇਨਾਤ ਸੀ।

Share