#INDIA

ਹਰਿਆਣਾ ਦੇ ਸਹਿਕਾਰਤਾ ਵਿਭਾਗ ਪ੍ਰਾਜੈਕਟ ‘ਚ 100 ਕਰੋੜ ਦੇ ਘੁਟਾਲੇ ਦਾ ਪਰਦਾਫਾਸ਼; 14 ਗ੍ਰਿਫ਼ਤਾਰ

ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)- ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਏਕੀਕ੍ਰਿਤ ਸਹਿਕਾਰਤਾ ਵਿਭਾਗ ਪ੍ਰਾਜੈਕਟ ਵਿਚ 100 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਅੱਜ ਜਾਰੀ ਇੱਕ ਅਧਿਕਾਰਿਤ ਬਿਆਨ ਵਿਚ ਕਿਹਾ ਗਿਆ ਹੈ ਕਿ ਕਥਿਤ ਘੁਟਾਲੇ ਵਿਚ ਸ਼ਮੂਲੀਅਤ ਕਾਰਨ ਦਸ ਸੀਨੀਅਰ ਅਧਿਕਾਰੀਆਂ ਅਤੇ ਚਾਰ ਨਿੱਜੀ ਵਿਅਕਤੀਆਂ ਸਮੇਤ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰ ਦੇ ਇੱਕ ਬੁਲਾਰੇ ਦੇ ਹਵਾਲੇ ਨਾਲ ਬਿਆਨ ਵਿਚ ਕਿਹਾ ਗਿਆ, ”ਏ.ਸੀ.ਬੀ. ਟੀਮ ਨੇ ਜਾਂਚ ਕੀਤੀ ਤਾਂ ਏਕੀਕ੍ਰਿਤ ਸਹਿਕਾਰੀ ਵਿਕਾਸ ਪ੍ਰਾਜੈਕਟ ਵਿਚ 100 ਕਰੋੜ ਰੁਪਏ ਦੇ ਘੁਟਾਲੇ ਦਾ ਖੁਲਾਸਾ ਹੋਇਆ ਹੈ।”