ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਭਾਜਪਾ ਆਗੂ ਨਾਇਬ ਸਿੰਘ ਸੈਣੀ 15 ਅਕਤੂਬਰ ਨੂੰ ਪੰਚਕੂਲਾ ਦੇ ਪਰੇਡ ਗਰਾਊਂਡ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਤੇ ਪਾਰਟੀ ਦੇ ਸਿਖ਼ਰਲੇ ਅਹੁਦੇਦਾਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੁੱਖ ਸਕੱਤਰ ਨੇ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਲਈ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 10 ਮੈਂਬਰੀ ਕਮੇਟੀ ਬਣਾਈ ਹੈ। ਡਿਪਟੀ ਕਮਿਸ਼ਨਰ ਡਾ. ਯਸ਼ ਗਰਗ ਨੇ ਦੱਸਿਆ ਕਿ ਉਹ ਸਮਾਗਮ ਦੀਆਂ ਤਿਆਰੀਆਂ ਕਰ ਰਹੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ’ਚ 48 ਸੀਟਾਂ ਜਿੱਤਣ ਮਗਰੋਂ ਸੈਣੀ ਨੇ ਪ੍ਰਧਾਨ ਮੰਤਰੀ ਮੋਦੀ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਦਿੱਲੀ ’ਚ ਮੁਲਾਕਾਤ ਕੀਤੀ ਸੀ। ਪਾਰਟੀ ਨੇ ਸੰਕੇਤ ਦਿੱਤਾ ਹੈ ਕਿ ਨਾਇਬ ਸਿੰਘ ਸੈਣੀ ਹੀ ਹਰਿਆਣਾ ਦੇ ਮੁੱਖ ਮੰਤਰੀ ਹੋ ਸਕਦੇ ਹਨ। -ਪੀਟੀਆਈ