ਹਰਿਆਣਾ ਵਿਧਾਨ ਸਭਾ ਨੇ ਚੰਡੀਗੜ੍ਹ ’ਤੇ ਹੱਕ ਜਤਾਉਣ ਵਾਲਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ

92
Share

ਚੰਡੀਗੜ੍ਹ, 5 ਅਪ੍ਰੈਲ (ਪੰਜਾਬ ਮੇਲ)-  ਹਰਿਆਣਾ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਸਤਲੁਜ ਯਮਨਾ ਲਿੰਕ ਨਹਿਰ ਦੀ ਜਲਦੀ ਤੋਂ ਜਲਦੀ ਉਸਾਰੀ ਮੁਕੰਮਲ ਕਰਵਾਉਣ, ਹਿੰਦੀ ਭਾਸ਼ਾ ਖੇਤਰ ਰਾਜ ਨੂੰ ਸੌਂਪਣ ਅਤੇ ਚੰਡੀਗੜ੍ਹ ‘ਤੇ ਹਰਿਆਣਾ ਦ‍ਾ ਹੱਕ ਹੋਣ ਦਾ ਮਤਾ ਪਾਸ ਕੀਤਾ। ਇਸ ਨਾਲ ਚਿਤਾਵਨੀ ਦਿੱਤੀ ਗਈ ਕਿ ਕੇਂਦਰ ਸਰਕਾਰ ਕੋਈ ਅਜਿਹਾ ਕਦਮ ਨਾ ਚੁੱਕੇ ਜਿਸ ਨਾਲ ਦੋਵੇਂ ਸੂਬਿਆਂ ਵਿਚ ਤਣਾਅ ਪੈਦਾ ਹੋਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ। ਸੈਸ਼ਨ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਚੰਡੀਗੜ੍ਹ ਤੇ ਹਰਿਆਣਾ ਦਾ ਹੱਕ ਜਤਾਉਣ ਲਈ, ਹਿੰਦੀ ਬੋਲਦੇ ਇਲਾਕੇ ਰਾਜ ਨੂੰ ਸੌਂਪਣ ਅਤੇ ਐੱਸਵਾਈਐੱਲ ਦੇ ਮੁੱਦੇ ’ਤੇ ਮਤਾ ਪੇਸ਼ ਕੀਤਾ। ਸ੍ਰੀ ਖੱਟਰ ਨੇ ਦੱਸਿਆ ਕਿ ਐੱਸਵਾਈਐਲ ਦੇ ਨਿਰਮਾਣ ਨੂੰ ਲੈ ਕੇ ਸੱਤ ਵਾਰ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।


Share