ਹਰਿਆਣਾ ਸਰਕਾਰ ਵੱਲੋਂ ਕਰੋਨਾ ਨਾਲ ਜੂਝ ਰਹੇ 6 ਜ਼ਿਲ੍ਹਿਆਂ ’ਚ 5 ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

88
Share

ਚੰਡੀਗੜ੍ਹ, 24 ਅਪ੍ਰੈਲ (ਪੰਜਾਬ ਮੇਲ)- ਹਰਿਆਣਾ ਸਰਕਾਰ ਨੇ ਕਰੋਨਾ ਨਾਲ ਜੂਝ ਰਹੇ ਛੇ ਜ਼ਿਲ੍ਹਿਆਂ ’ਚ ਪੰਜ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ ਤੇ ਸਾਰੇ ਮੁਲਾਜ਼ਮਾਂ ਨੂੰ ਘਰ ਤੋਂ ਕੰਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਗੁਰੂਗਰਾਮ, ਫਰੀਦਾਬਾਦ, ਹਿਸਾਰ, ਕਰਨਾਲ, ਸੋਨੀਪਤ ਤੇ ਰੋਹਤਕ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਖੇਤਰਾਂ ਵਿਚ ਧਾਰਾ 144 ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Share