ਹਰਿਆਣਾ ਸਰਕਾਰ ਵੱਲੋਂ 30 ਜਨਵਰੀ ਸ਼ਾਮ 5 ਵਜੇ ਤੱਕ ਇੰਟਰਨੈੱਟ ਸੇਵਾ ਬੰਦ

462
Share

ਪੰਚਕੂਲਾ, 29 ਜਨਵਰੀ (ਪੰਜਾਬ ਮੇਲ)- ਸਰਕਾਰ ਨੇ ਅੱਜ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾ 30 ਜਨਵਰੀ ਸਾਮ 5 ਵਜੇ ਤੱਕ ਬੰਦ ਕਰ ਦਿੱਤੀ ਹੈ। ਰਾਜ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਇਹ ਕਦਮ ਕਿਸਾਨ ਅੰਦੋਲਨ ਦੇ ਬਾਰੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਹੈ। ਹਰਿਆਣਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਹਰਿਆਣਾ ਸਰਕਾਰ ਨੇ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ ਅਤੇ ਸਿਰਸਾ ਜ਼ਿਲ੍ਹਿਆਂ ਵਿਚ ਵਾਇਸ ਕਾਲਾਂ ਨੂੰ ਛੱਡ ਕੇ ਤੁਰੰਤ ਇੰਟਰਨੈਟ ਸੇਵਾਵਾਂ (2 ਜੀ/ 3ਜੀ / 4ਜੀ/ ਸੀ.ਡੀ.ਐੱਮ.ਏ./ ਜੀ.ਪੀ.ਆਰ.ਐੱਸ.) ਐੱਸ.ਐੱਮ.ਐੱਸ. ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸੋਨੀਪਤ, ਪਲਵਲ ਅਤੇ ਝੱਜਰ ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਦੇ ਬੰਦ ਹੋਣ ਦੀ ਮਿਆਦ ਅਗਲੇ 24 ਘੰਟਿਆਂ ਲਈ ਭਾਵ 30 ਜਨਵਰੀ ਸ਼ਾਮ 5 ਵਜੇ ਤੱਕ ਵਧਾ ਦਿੱਤੀ ਗਈ ਹੈ।

Share