#INDIA

ਹਰਿਆਣਾ ਸਿਆਸੀ ਸੰਕਟ: ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਪੱਤਰ ਲਿਖਿਆ

ਫਲੋਰ ਟੈਸਟ ਦੀ ਮੰਗ ਕੀਤੀ; ਕਾਂਗਰਸ ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਮੰਗ
ਚੰਡੀਗੜ੍ਹ/ਭਿਵਾਨੀ, 9 ਮਈ (ਪੰਜਾਬ ਮੇਲ)- ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜੇ.ਜੇ.ਪੀ. ਵਿਧਾਇਕ ਦੁਸ਼ਯੰਤ ਚੌਟਾਲਾ ਨੇ ਇੱਕ ਪੱਤਰ ਲਿਖ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਮੌਜੂਦਾ ਸਰਕਾਰ ਕੋਲ ਬਹੁਮਤ ਨਹੀਂ ਹੈ।