#PUNJAB

ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਦੀ ਧਮਕੀ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਉੱਚ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ ਹੈ।
ਹਵਾਈ ਅੱਡਾ ਪ੍ਰਸ਼ਾਸਨ ਨੂੰ ਈਮੇਲ ਜ਼ਰੀਏ ਧਮਕੀ ਦਿੱਤੀ ਗਈ ਹੈ, ਜਿਸ ਮਗਰੋਂ ਹਵਾਈ ਅੱਡੇ ਉੱਤੇ ਸੁਰੱਖਿਆ ਪ੍ਰਬੰਧ ਅਤੇ ਚੌਕਸੀ ਵਧਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਜਿਹੀਆਂ ਅੱਠ ਈਮੇਲ ਧਮਕੀਆਂ ਆ ਚੁੱਕੀਆਂ ਹਨ। ਇਸ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਫਰੀਦਾਬਾਦ ਦੇ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿਚ ਲਿਆ ਗਿਆ ਸੀ।