ਹਰ ਕੀਮਤ ’ਤੇ ਪੰਜਾਬ ਦੇ ਕਿਸਾਨਾਂ ਤੇ ਖੇਤੀ ਸੈਕਟਰ ਨੂੰ ਬਚਾਉਣਾ : ਕੈ. ਅਮਰਿੰਦਰ ਸਿੰਘ

529
Share

ਚੰਡੀਗੜ੍ਹ, 8 ਅਕਤੂਬਰ, (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਵਾਸਤੇ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਇਕ ਹਫਤੇ ਦੇ ਅਲਟੀਮੇਟਮ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਉਹੀ ਕਦਮ ਚੁੱਕਣਗੇ, ਜੋ ਕਿਸਾਨਾਂ ਦੇ ਹਿੱਤ ਵਿਚ ਚੁੱਕੇ ਜਾਣਾ ਜ਼ਰੂਰੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਬਿਲਾਂ ਸਬੰਧੀ ਲੋੜੀਂਦੀਆਂ ਸੋਧਾਂ ਲਿਆਉਣ ਲਈ ਵਿਧਾਨਸਭਾ ਦਾ ਵਿਸ਼ੇਸ਼ ਸਦਨ ਬੁਲਾ ਰਹੇ ਹਨ ਪਰ ਸਰਕਾਰ ਨੂੰ ਕਾਹਲੀ ਵਿਚ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਅਲਟੀਮੇਟਮ ਦੇਣਾ ਕੋਈ ਰਸਤਾ ਨਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕਲੌਤਾ ਉਦੇਸ਼ ਹਰ ਕੀਮਤ ’ਤੇ ਪੰਜਾਬ ਦੇ ਕਿਸਾਨਾਂ ਤੇ ਖੇਤੀ ਸੈਕਟਰ ਨੂੰ ਬਚਾਉਣਾ ਹੈ ਨਾ ਕਿ ਕਿਸਾਨ ਜਥੇਬੰਦੀਆਂ ਨੂੰ ਖੁਸ਼ ਕਰਨਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿਚ ਵੱਧ ਤੋਂ ਵੱਧ ਜੋ ਵੀ ਕੀਤਾ ਜਾ ਸਕਦਾ ਹੈ, ਉਹ ਉਸ ਤਰ੍ਹਾਂ ਫੈਸਲੇ ਲੈਣਗੇ।


Share