25.5 C
Sacramento
Sunday, September 24, 2023
spot_img

ਹਾਈਕੋਰਟ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ

-ਪ੍ਰੋ. ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਮੰਗਿਆ ਜਵਾਬ
ਚੰਡੀਗੜ੍ਹ, 5 ਜੁਲਾਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ‘ਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਪਾਉਣ ਵਾਲੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਕੇਂਦਰ ਸਰਕਾਰ ਨੇ ਕਿਹਾ ਸੀ ਕਿ 14 ਦਸੰਬਰ 2022 ਨੂੰ ਮੀਟਿੰਗ ਹੋਈ ਸੀ। ਮੀਟਿੰਗ ਵਿਚ ਲਏ ਗਏ ਫੈਸਲੇ ਬਾਰੇ ਅਦਾਲਤ ਨੂੰ ਜਾਣਕਾਰੀ ਨਹੀਂ ਦਿੱਤੀ ਗਈ। ਅਜਿਹੇ ‘ਚ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਵੱਲੋਂ ਸਮੇਂ ਤੋਂ ਪਹਿਲਾਂ ਰਿਹਾਈ ਦਾ ਵਿਰੋਧ ਕੀਤਾ ਗਿਆ ਸੀ। ਜੇਲ੍ਹ ਸੁਪਰਡੈਂਟ ਨੇ ਦੱਸਿਆ ਸੀ ਕਿ ਪ੍ਰੋ. ਭੁੱਲਰ ਇਸ ਸਮੇਂ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਮਨੋਰੋਗ ਵਿਭਾਗ ਵਿਚ ਜ਼ੇਰੇ ਇਲਾਜ ਹੈ। ਉਸ ਨੂੰ 28 ਮਾਰਚ 2022 ਤੋਂ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਸੀ। ਇਨ੍ਹਾਂ ਹਾਲਾਤਾਂ ਵਿਚ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਬੇਬੁਨਿਆਦ ਹੈ ਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਹੁਣ ਪ੍ਰੋ. ਭੁੱਲਰ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਹ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਹੈ। 7 ਸਤੰਬਰ 2021 ਨੂੰ ਜੇਲ੍ਹ ਸੁਪਰਡੈਂਟ ਦੇ ਹਿਰਾਸਤ ਸਰਟੀਫਿਕੇਟ ਅਨੁਸਾਰ ਉਹ 23 ਸਾਲ, 11 ਮਹੀਨੇ ਤੇ 21 ਦਿਨ ਜੇਲ੍ਹ ਵਿਚ ਰਿਹਾ ਹੈ। ਅਜਿਹੀ ਸਥਿਤੀ ਵਿਚ ਉਸ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਦਿੱਲੀ ਜੇਲ੍ਹ ਨਿਯਮਾਂ 2018 ਅਨੁਸਾਰ, ਅਸਲ ਸਜ਼ਾ 14 ਸਾਲ ਤੇ ਕੁੱਲ ਸਜ਼ਾ 20 ਸਾਲ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ 31 ਮਾਰਚ 2014 ਨੂੰ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਸੀ।

Related Articles

Stay Connected

0FansLike
3,870FollowersFollow
21,200SubscribersSubscribe
- Advertisement -spot_img

Latest Articles